ਜਲੰਧਰਮੁੱਖ ਖ਼ਬਰਾਂਪੰਜਾਬ

ਮਾਂ-ਪੁੱਤ ਸਣੇ ਪੰਜ ਨਸ਼ਾ ਤਸਕਰ ਕਾਬੂ, CIA ਸਟਾਫ ਨੇ ਬਰਾਮਦ ਕੀਤੀ 400 ਗ੍ਰਾਮ ਹੈਰੋਇਨ

ਨਿਊਜ਼ ਪੰਜਾਬ,12 ਜਨਵਰੀ 2025

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ ਦੀ ਪੁਲਿਸ ਨੇ ਮਾਂ-ਪੁੱਤ ਸਮੇਤ ਪੰਜ ਨਸ਼ਾਂ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇੱਕ ਇਤਲਾਹ ‘ਤੇ ਕਾਜ਼ੀ ਮੰਡੀ ਤੋਂ ਸੂਰਿਆ ਐਨਕਲੇਵ ਦੇ ਖੇਤਰਾਂ ਵਿੱਚ ਗਸ਼ਤ ਕਰ ਰਹੀ ਸੀ। ਜਿਸ ਦੌਰਾਨ ਅਮਨਦੀਪ ਉਰਫ਼ ਬੰਟੀ ਅਤੇ ਸੋਮਾ ਰਾਣੀ ਜੋ ਕਿ ਦੋਵੇਂ ਮਾਂ ਪੁੱਤ ਹਨ, ਨੂੰ ਰੋਕਿਆ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਚੈਕਿੰਗ ਦੌਰਾਨ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਉਪਰੰਤ ਥਾਣਾ ਰਾਮਾਮੰਡੀ, ਜਲੰਧਰ ਵਿਖੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਕੋਲੋਂ ਕੀਤੀ ਗਈ ਪੁੱਛਗਿਛ ਦੌਰਾਨ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਨਸ਼ੇ ਦੇ ਵੱਡੇ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨਾਂ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਹੋਰ ਵਿਅਕਤੀਆਂ ਰਵਿੰਦਰ ਸਿੰਘ , ਕਰਨ ਕੁਮਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਗੰਨਾ ਪਿੰਡ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 200 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਫੜੇ ਗਏ ਨਸ਼ਾ ਤਸਕਰਾ ਕੋਲੋ ਡੁੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਪੁਲਿਸ ਨੂੰ ਹੋਰ ਵੀ ਕਾਮਯਾਬੀ ਹਾਸਿਲ ਹੋਵੇਗੀ।