ਅੰਮ੍ਰਿਤਸਰ ‘ਚ ਧਮਾਕਾ, ਇਲਾਕੇ ‘ਚ ਮਚੀ ਹਫੜਾ-ਦਫੜੀ
ਅੰਮ੍ਰਿਤਸਰ,14 ਜਨਵਰੀ 2025
ਪੰਜਾਬ ਦੇ ਅੰਮ੍ਰਿਤਸਰ ਤੋਂ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ ਜੁਝਾਰ ਸਿੰਘ ਐਵੀਨਿਊ ਇਲਾਕੇ ‘ਚ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਦੌਰਾਨ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਰ ਦੇ ਅੰਦਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹੋਰ ਜਾਣਕਾਰੀ ਜਾਂ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
ਦੱਸ ਦੇਈਏ ਕਿ ਜੁਝਾਰ ਸਿੰਘ ਐਵੇਨਿਊ ਖੇਤਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੈ। ਜਾਣਕਾਰੀ ਮੁਤਾਬਕ ਜਿਸ ਇਲਾਕੇ ‘ਚ ਧਮਾਕਾ ਹੋਇਆ ਹੈ, ਉਥੇ ਧਮਾਕੇ ਤੋਂ ਪਹਿਲਾਂ ਮੁੱਖ ਮੰਤਰੀ ਸੀ.ਐੱਮ. ਭਗਵੰਤ ਮਾਨ ਦਾ ਕਾਫਲਾ ਲੰਘਿਆ ਸੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ, ਜਿਸ ਕਾਰਨ ਰੂਟ ਮੋੜ ਦਿੱਤੇ ਗਏ ਸਨ ਅਤੇ ਪੁਲੀਸ ਬਲ ਵੀ ਤਾਇਨਾਤ ਕੀਤੇ ਗਏ ਸਨ। , ਇਲਾਕੇ ‘ਚ ਹਫੜਾ-ਦਫੜੀ