ਸ਼ਨੀਵਾਰ ਨੂੰ ਸਕੂਲਾਂ ਵਿਚ ਛੁੱਟੀ ਦਾ ਕੀਤਾ ਐਲਾਨ…
ਨਿਊਜ਼ ਪੰਜਾਬ : 14 ਜਨਵਰੀ 2025
ਮਾਨਸਾ ਜ਼ਿਲ੍ਹੇ ਵਿਚ 18 ਜਨਵਰੀ ਸ਼ਨੀਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿਚ ਆਇਆ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 18 ਜਨਵਰੀ 2025 ਨੂੰ ਸਵੇਰੇ 11.30 ਤੋਂ 1.30 ਵਜੇ ਤੱਕ 6ਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਜਾ ਰਹੀ ਹੈ। ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਪ੍ਰੀਖਿਆ ਲਈ ਨਿਰਧਾਰਤ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਦਾ ਐਲਾਨ ਕੀਤਾ ਹੈ।
ਇਸ ਲਈ ਸਕੂਲੀ ਵਿਦਿਆਰਥੀਆਂ ਲਈ 18 ਜਨਵਰੀ, 2025 ਦਿਨ ਸ਼ਨੀਵਾਰ ਨੂੰ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਸਕੂਲਾਂ ਦਾ ਸਮੂਹ ਸਟਾਫ਼ ਆਮ ਵਾਂਗ ਸਕੂਲਾਂ ਵਿੱਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਚ ਹੋਵੇਗੀ।