ਮੁੱਖ ਖ਼ਬਰਾਂਪੰਜਾਬ

ਪੰਜਾਬ’ਚ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ, ਸਭ ਪੁਲਿਸ ਮੁਲਜ਼ਮਾਂ ਦੀਆ ਛੁੱਟੀਆਂ ਰੱਦ

ਨਿਊਜ਼ ਪੰਜਾਬ,14 ਜਨਵਰੀ 2025

ਗਣਤੰਤਰ ਦਿਵਸ ਦੇ ਸਮਾਗਮਾਂ ਦੇ ਚੱਲਦੇ ਪੰਜਾਬ ਪੁਲਸ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਹਨ। ਸੋਮਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਗੌਰਵ ਯਾਦਵ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮਿਤੀਆਂ ਦੌਰਾਨ ਜੀ. ਓ. ਐੱਸ. ਐਨ. ਜੀ. ਓ. ਅਤੇ ਈ. ਪੀ. ਓ. ਐੱਸ. ਦੀ ਕੋਈ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ।

ਆਗਾਮੀ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਮਾਗਮਾਂ ਕਾਰਣ ਪਹਿਲਾਂ ਤੋਂ ਮਨਜ਼ੂਰ ਕੀਤੀਆਂ ਗਈਆਂ ਸਾਰੀਆਂ ਛੁੱਟੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਕਪੂਰਥਲਾ ਦੇ ਸੀਨੀਅਰ ਪੁਲਸ ਸੁਪਰਡੈਂਟ ਗੌਰਵ ਤੂਰਾ ਨੇ ਅੱਜ ਇੱਥੇ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਪੁਲਸ ‘ਹਾਈ ਅਲਰਟ’ ‘ਤੇ ਰਹੇਗੀ।