ਭਾਰਤ

ਦਿੱਲੀ ਚੋਣਾਂ : ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ

ਨਿਊਜ਼ ਪੰਜਾਬ

ਨਵੀਂ ਦਿੱਲੀ, 15 ਜਨਵਰੀ – ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੇ ਦੂਜੀ ਸੂਚੀ ਵਿੱਚ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਜੰਗਪੁਰਾ ਤੋਂ ਫਰਹਾਦ ਸੂਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਜਦੋਂ ਕਿ ਪਹਿਲੀ ਸੂਚੀ ਵਿੱਚ 21 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਕਾਂਗਰਸ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਸੰਦੀਪ ਦੀਕਸ਼ਿਤ ਨੂੰ ਟਿਕਟ ਦਿੱਤੀ ਸੀ। ਪਾਰਟੀ ਹੁਣ ਤੱਕ 63 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।