ਜਸਟਿਸ ਉਪਾਧਿਆਏ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਬਣੇ – ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ
ਐਡਵੋਕੇਟ ਕਰਨਦੀਪ ਸਿੰਘ ਕੈਰੋਂ
ਨਵੀਂ ਦਿੱਲੀ, 15 ਜਨਵਰੀ – ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੂੰ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ। ਸੁਪਰੀਮ ਕੋਰਟ ਕਾਲਜੀਅਮ ਨੇ 7 ਜਨਵਰੀ ਨੂੰ ਉਨ੍ਹਾਂ ਦੇ ਤਬਾਦਲੇ ਦੀ ਸਿਫਾਰਸ਼ ਕੀਤੀ ਸੀ।
ਜਸਟਿਸ ਮਨੋਹਰ ਦੇ ਸੁਪਰੀਮ ਕੋਰਟ ਵਿੱਚ ਤਰੱਕੀ ਹੋਣ ਤੋਂ ਬਾਅਦ ਜਸਟਿਸ ਵਿਭੂ ਬਾਖਰੂ ਇਸ ਸਮੇਂ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਵਜੋਂ ਸੇਵਾ ਨਿਭਾ ਰਹੇ ਹਨ। ਸੁਪਰੀਮ ਕੋਰਟ ਕਾਲਜੀਅਮ ਦੀ ਸਿਫ਼ਾਰਸ਼ ‘ਤੇ, ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਆਲੋਕ ਅਰਾਧੇ ਨੂੰ ਬੰਬੇ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ। ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਉਨ੍ਹਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ।