ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, ਕੇਂਦਰ ਨੇ 8ਵੇਂ ਪੇ-ਕਮਿਸ਼ਨ ਨੂੰ ਦਿੱਤੀ ਮਨਜੂਰੀ, ਜਾਣੋ ਕਦੋਂ ਹੋਵੇਗਾ ਤਨਖਾਹਾਂ ‘ਚ ਵਾਧਾ
ਨਿਊਜ਼ ਪੰਜਾਬ
16 ਜਨਵਰੀ 2025
ਨਵੇਂ ਸਾਲ ‘ਤੇ ਕੇਂਦਰ ਸਰਕਾਰ ਨੇ ਲੱਖਾਂ ਕੇਂਦਰੀ ਕਰਮਚਾਰੀਆਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅੱਠਵੇਂ ਤਨਖਾਹ ਕਮਿਸ਼ਨ ਦਾ ਐਲਾਨ ਕੀਤਾ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਹੋਵੇਗਾ। ਲਾਭ ਲੈਣ ਵਾਲੇ ਲੋਕਾਂ ਦੀ ਗਿਣਤੀ ਇੱਕ ਕਰੋੜ ਤੋਂ ਵੱਧ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਜੇਕਰ ਵਰਤਮਾਨ ਵਿੱਚ ਲਾਗੂ 7ਵੇਂ ਤਨਖਾਹ ਕਮਿਸ਼ਨ ਦੀ ਗੱਲ ਕਰੀਏ ਤਾਂ ਇਹ ਸਾਲ 2016 ਵਿੱਚ ਲਾਗੂ ਹੋਇਆ ਸੀ ਅਤੇ ਇਸ ਦੇ 10 ਸਾਲ ਦਸੰਬਰ 2025 ਵਿੱਚ ਪੂਰੇ ਹੋ ਜਾਣਗੇ। ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।