ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਪਤਨੀ ਦਾ ਦਿਹਾਂਤ

ਲੌਂਗੋਵਾਲ, 02 ਮਈ-(ਨਿਊਜ਼ ਪੰਜਾਬ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਅਚਾਨਕ ਚਲਾਣਾ ਕਰ ਗਏ। ਬੀਬੀ ਅਮਰਪਾਲ ਕੌਰ ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਦੀ ਛੋਟੀ ਭੈਣ ਸਨ । ਬੀਬੀ ਜੀ ਦੇ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਆਪ ਜੀ ਦੇ ਇੱਕ ਬੇਟਾ ਅਤੇ ਬੇਟੀ ਹਨ, ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੱਲ੍ਹ 3 ਮਈ ਨੂੰ ਲੌਂਗੋਵਾਲ ਵਿਖੇ ਕੀਤਾ ਜਾਵੇਗਾ।