ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ 7 ਫਰਵਰੀ ਨੂੰ ਹੋਵੇਗੀ ਰਿਲੀਜ਼ 

ਨਿਊਜ਼ ਪੰਜਾਬ

ਚੰਡੀਗੜ੍ਹ, 18 ਜਨਵਰੀ, 2025

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ 7 ਫਰਵਰੀ 2025 ਨੂੰ ਰਿਲੀਜ਼ ਹੋਵੇਗੀ।ਇਹ ਜਾਣਕਾਰੀ ਖੁਦ ਅਦਾਕਾਰ ਦੁਸਾਂਝ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਪੂਰੀ ਫਿਲਮ ਬਿਨਾਂ ਕੱਟਾਂ ਦੇ ਹੋਵੇਗੀ।

ਇਸ ਤੋਂ ਪਹਿਲਾਂ ਫਿਲਮ ਸੈਂਸਰ ਬੋਰਡ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਇਸ ਫਿਲਮ ‘ਚ 122 ਕੱਟਾਂ ਦਾ ਸੁਝਾਅ ਦਿੱਤਾ ਹੈ।