ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫਤ ਬਿਜਲੀ-ਪਾਣੀ
ਦਿੱਲੀ :
ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਆਮ ਆਦਮੀ ਪਾਰਟੀ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਹ ਵੋਟਰਾਂ ਨੂੰ ਲੁਭਾਉਣ ਲਈ ਹਰ ਵਾਅਦੇ ਕਰ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਦਿੱਲੀ ‘ਚ ਰਹਿਣ ਵਾਲੇ ਕਿਰਾਏਦਾਰਾਂ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਕੇਜਰੀਵਾਲ ਦਾ ਇਹ ਵਾਅਦਾ ਆਮ ਆਦਮੀ ਪਾਰਟੀ ਲਈ ਵੱਡਾ ਗੇਮ ਚੇਂਜਰ ਸਾਬਤ ਹੋ ਸਕਦਾ ਹੈ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਭਾਜਪਾ ਨੇ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ। ਜਿਸ ਵਿੱਚ ਉਸਨੇ ਔਰਤਾਂ ਨੂੰ 2500 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਨੇ ਕਿਰਾਏਦਾਰਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਸਮੇਂ ਦਿੱਲੀ ਵਿੱਚ 21 ਹਜ਼ਾਰ ਲੀਟਰ ਪਾਣੀ ਅਤੇ 200 ਯੂਨਿਟ ਬਿਜਲੀ ਮੁਫ਼ਤ ਹੈ।
ਦਿੱਲੀ ਵਿੱਚ ਇਸ ਵੇਲੇ 21 ਹਜ਼ਾਰ ਲੀਟਰ ਪਾਣੀ ਮੁਫ਼ਤ ਹੈ ਹਰ ਮਹੀਨੇ 200 ਯੂਨਿਟ ਬਿਜਲੀ ਵੀ ਮੁਫਤ ਮਿਲਦੀ ਹੈ।ਜ਼ਿਆਦਾਤਰ ਮਕਾਨ ਮਾਲਕ ਇਸ ਸਕੀਮ ਦਾ ਲਾਭ ਲੈ ਰਹੇ ਹਨ।ਕੇਜਰੀਵਾਲ ਦਾ ਐਲਾਨ- ਦਿੱਲੀ ਦੇ ਕਿਰਾਏਦਾਰਾਂ ਨੂੰ ਵੀ ਮਿਲੇਗਾ ਮੁਫਤ ਬਿਜਲੀ-ਪਾਣੀ ਕਿਰਾਏਦਾਰਾਂ ਨੂੰ ਵੀ ਲਾਭ ਮਿਲੇਗਾ
ਪਰ ਹੁੰਦਾ ਕੀ ਹੈ ਕਿ ਜ਼ਿਆਦਾਤਰ ਮਕਾਨ ਮਾਲਕ ਖੁਦ ਹੀ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਂਦੇ ਹਨ ਅਤੇ ਆਪਣੇ ਕਿਰਾਏਦਾਰਾਂ ਤੋਂ ਪੂਰੀ ਰਕਮ ਵਸੂਲ ਲੈਂਦੇ ਹਨ। ਪਰ ਹੁਣ ਆਮ ਆਦਮੀ ਪਾਰਟੀ ਨੇ ਕਿਰਾਏਦਾਰਾਂ ਲਈ ਵੱਖਰੀ ਸਕੀਮ ਲਿਆਉਣ ਦਾ ਐਲਾਨ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਕਿਰਾਏਦਾਰਾਂ ਨੂੰ ਪਾਣੀ ਅਤੇ ਬਿਜਲੀ ਵੀ ਮੁਫ਼ਤ ਦਿੱਤੀ ਜਾਵੇਗੀ।