ਮਹਾਕੁੰਭ ਮੇਲਾ ਖੇਤਰ ‘ਚ ਭਿਆਨਕ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ, ਕਈ ਟੈਂਟ ਸੜ ਕੇ ਸੁਆਹ,1 ਵਿਅਕਤੀ ਜਖਮੀ
ਪ੍ਰਯਾਗਰਾਜ,19 ਜਨਵਰੀ 2025
ਪ੍ਰਯਾਗਰਾਜ ‘ਚ ਮਹਾਕੁੰਭ ਨਗਰ ਦੇ ਸੈਕਟਰ 19 ‘ਚ ਐਤਵਾਰ ਦੁਪਹਿਰ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਸਿਲੰਡਰ ਫਟ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਟੀਵੀ ‘ਤੇ ਦਿਖਾਈਆਂ ਗਈਆਂ ਤਸਵੀਰਾਂ ‘ਚ ਦੇਖਿਆ ਗਿਆ ਕਿ 20 ਤੋਂ 25 ਝੋਪੜੀਆਂ ਤੇ ਟੈਂਟ ਸੜ ਗਏ ਹਨ। ਸ਼ੁਰੂਆਤੀ ਜਾਣਕਾਰੀ ਮਿਲੀ ਹੈ ਕਿ ਅੱਗ ‘ਚ ਇਕ ਵਿਅਕਤੀ ਝੁਲਸ ਗਿਆ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ।