GRP, BSF ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਡਰੋਨ ਬਰਾਮਦ, ਮਾਮਲਾ ਦਰਜ
ਨਿਊਜ਼ ਪੰਜਾਬ,20 ਜਨਵਰੀ 2025
ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 117 ਬਟਾਲੀਅਨ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਰਹੱਦੋਂ ਪਾਰ ਤੋਂ ਆਏ ਡਰੋਨ ਨੂੰ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਖੁਫੀਆ ਵਿਭਾਗ ਦੀ ਜਾਣਕਾਰੀ ਅਨੁਸਾਰ ਬੀਐੱਸਐੱਫ ਤੇ ਸੈਕਟਰ ਗੁਰਦਾਸਪੁਰ ਦੀ 117 ਬਟਾਲੀਅਨ ਦੀ ਬੀਓਪੀ ਚੰਨਾਂ ਦੇ ਜਵਾਨਾਂ ਵੱਲੋਂ ਪਿੰਡ ਮਲਕਪੁਰ ਵਿੱਚ ਡਿੱਗੇ ਡਰੋਨ ਨੂੰ ਬਰਾਮਦ ਕਰਕੇ ਆਸ ਪਾਸ ਦੇ ਇਲਾਕੇ ਵਿੱਚ ਸਰਚ ਬਿਆਨ ਕੀਤਾ ਗਿਆ ਪ੍ਰੰਤੂ ਖਬਰ ਲਿਖੇ ਜਾਣ ਤੱਕ ਕੋਈ ਵੀ ਗੈਰ ਵਸਤੂ ਬਰਾਮਦ ਨਹੀਂ ਹੋਈ। ਇੱਥੇ ਦੱਸਣ ਯੋਗ ਹੈ ਕਿ ਪਿਛਲੇ ਦਿਨਾਂ ਤੋਂ ਠੰਢ ਅਤੇ ਸੰਘਣੀ ਧੁੰਦ ਦੀ ਆੜ ਹੇਠ ਰੁਕ ਰੁਕ ਕੇ ਪਾਕ ਤਸਕਰਾਂ ਵੱਲੋਂ ਭਾਰਤੀ ਖੇਤਰ ਵਿੱਚ ਡਰੋਨ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਨਾਂ ਨੂੰ ਸਰਹੱਦ ਤੇ ਤੈਨਾਤ ਚੌਕਸ ਬੀਐੱਸਐੱਫ ਤੇ ਜਵਾਨਾਂ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ। ਬੀਐੱਸਐੱਫ ਵੱਲੋਂ ਬਰਾਮਦ ਡਰੋਨ ਨੂੰ ਫੈਰੋਸਿਕ ਜਾਂਚ ਲਈ ਭੇਜਿਆ ਗਿਆ ਹੈ।