ਮੁੱਖ ਖ਼ਬਰਾਂਭਾਰਤ

21 ਜਨਵਰੀ ਨੂੰ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ, ਮੀਟਿੰਗ ਚੰਡੀਗੜ੍ਹ ਦੀ ਥਾਂ ਦਿੱਲੀ ਰੱਖਣ ਦੀ ਮੰਗ, ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ

ਕਿਸਾਨ ਅੰਦੋਲਨ,20 ਜਨਵਰੀ 2025

ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 21 ਜਨਵਰੀ ਨੂੰ ਕੀਤਾ ਜਾਣ ਵਾਲਾ ਦਿੱਲੀ ਕੂਚ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 26 ਜਨਵਰੀ ਤੋਂ ਬਾਅਦ ਲਿਆ ਜਾਵੇਗਾ। ਇਸ ਦੇ ਨਾਲ ਹੀ ਕਿਹਾ ਕਿਸਾਨਾਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਚੰਡੀਗੜ੍ਹ ਦੀ ਥਾਂ ਦਿੱਲੀ ਕੀਤੀ ਜਾਵੇ।, ਇਸ ਗੱਲ ਦਾ ਐਲਾਨ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ।

ਇਸ ਮੌਕੇ ਪੰਧੇਰ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣਾ ਮਰਨ ਵਰਤ ਖ਼ਤਮ ਕਰਕੇ ਅੰਨ ਗ੍ਰਹਿਣ ਕਰਨ ਤਾਂ ਕਿ ਕੇਂਦਰ ਨਾਲ ਹੋਣ ਮੀਟਿੰਗ ਵਿੱਚ ਉਹ ਸਿਹਤਮੰਦ ਹੋ ਕੇ ਮੌਜੂਦ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ 14 ਫਰਵਰੀ ਤੋਂ ਪਹਿਲਾਂ ਕਰਨ ਤੇ ਇਹ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਹੋਣੀ ਚਾਹੀਦੀ ਹੈ।