ਕੇਂਦਰ ਸਰਕਾਰ ਵੱਲੋਂ ਬਿਨਾਂ ਐਫ ਸੀ ਆਰ ਏ ਰਜਿਸਟ੍ਰੇਸ਼ਨ ਦੇ ਵਿਦੇਸ਼ੀ ਫੰਡ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਚੇਤਾਵਨੀ – ਪੜ੍ਹੋ ਵਿਦੇਸ਼ੀ ਫੰਡ ਦੀ ਵਰਤੋਂ ਬਾਰੇ ਜਾਣਕਾਰੀ
ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਉਨ੍ਹਾਂ ਐਨ ਜੀ ਓਜ਼ ਨੂੰ ਦੰਡਕਾਰੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ ਜੋ ਐਫ ਸੀ ਆਰ ਏ ਰਜਿਸਟ੍ਰੇਸ਼ਨ ਤੋਂ ਬਿਨਾਂ ਜਾਂ ਰਜਿਸਟ੍ਰੇਸ਼ਨ ਦੀ ਮਿਆਦ ਪੁੱਗਣ ਤੋਂ ਬਾਅਦ ਵੀ ਵਿਦੇਸ਼ੀ ਫੰਡ ਪ੍ਰਾਪਤ ਕਰ ਰਹੇ ਹਨ ਅਤੇ ਵਰਤ ਰਹੇ ਹਨ।
ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ
ਨਵੀਂ ਦਿੱਲੀ, 21 ਜਨਵਰੀ – ਕੇਂਦਰ ਸਰਕਾਰ ਨੇ ਬਿਨਾਂ ਐਫ ਸੀ ਆਰ ਏ ਰਜਿਸਟ੍ਰੇਸ਼ਨ ਦੇ ਵਿਦੇਸ਼ੀ ਫੰਡ ਪ੍ਰਾਪਤ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ (ਐਨ ਜੀ ਓਜ਼ ) ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਉਲੰਘਣਾ ਕਰਨ ਤੇ ਉਨ੍ਹਾਂ ਉੱਪਰ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ, 2010 (ਐਫਸੀਆਰਏ) ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ
ਵਿਦੇਸ਼ਾਂ ਵਿੱਚੋਂ ਫੰਡ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ ਨੂੰ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ, 2010 (ਐਫਸੀਆਰਏ) ਦੇ ਤਹਿਤ ਲਾਜ਼ਮੀ ਤੌਰ ‘ਤੇ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਫੰਡਾਂ ਦੀ ਵਰਤੋਂ ਸਿਰਫ ਉਨ੍ਹਾਂ ਉਦੇਸ਼ਾਂ ਲਈ ਕਰਨੀ ਪਵੇਗੀ ਜਿਨ੍ਹਾਂ ਲਈ ਇਹ ਪ੍ਰਾਪਤ ਹੋਇਆ ਹੈ।
ਇੱਕ ਨੋਟੀਫਿਕੇਸ਼ਨ ਵਿੱਚ, ਮੰਤਰਾਲੇ ਨੇ ਕਿਹਾ ਕਿ ਵਿਦੇਸ਼ੀ ਫੰਡ ਪ੍ਰਾਪਤ ਕਰਨ ਵਾਲੇ ਸਾਰੇ ਗੈਰ-ਸਰਕਾਰੀ ਸੰਗਠਨਾਂ ਨੂੰ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ, 2010 (FCRA) ਦੇ ਤਹਿਤ ਲਾਜ਼ਮੀ ਤੌਰ ‘ਤੇ ਰਜਿਸਟਰ ਕਰਨਾ ਹੋਵੇਗ, ਇਸ ਤੋਂ ਇਲਾਵਾ, ਜਿਨ੍ਹਾਂ ਲੋਕਾਂ ਨੂੰ FCRA ਰਜਿਸਟ੍ਰੇਸ਼ਨ ਸਰਟੀਫਿਕੇਟ ਮਿਲਦਾ ਹੈ, ਉਨ੍ਹਾਂ ਨੂੰ ਰਜਿਸਟ੍ਰੇਸ਼ਨ ਦੀ ਮਿਆਦ ਪੁੱਗਣ ਤੋਂ ਛੇ ਮਹੀਨੇ ਪਹਿਲਾਂ ਇਸਨੂੰ ਰੀਨਿਊ ਕਰਨਾ ਪਵੇਗਾ ਅਤੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ ਖਤਮ ਹੋ ਜਾਵੇਗੀ ਅਤੇ ਉਹ ਵਿਦੇਸ਼ੀ ਯੋਗਦਾਨ ਪ੍ਰਾਪਤ ਕਰਨ ਜਾਂ ਇਸਦੀ ਵਰਤੋਂ ਕਰਨ ਦੇ ਯੋਗ ਨਹੀਂ ਹੋਣਗੇ।