ਲੁਧਿਆਣਾ ਪੁਲਿਸ ਵੱਲੋਂ 55 ਪੇਟੀਆਂ ਨਜਾਇਜ਼ ਸ਼ਰਾਬ ਕੀਤੀ ਬਰਾਮਦ; ਮੁਲਜ਼ਮ ਗ੍ਰਿਫ਼ਤਾਰ, ਆਬਕਾਰੀ ਐਕਟ ਤਹਿਤ ਮੁਕਦਮਾ ਦਰਜ
ਨਿਊਜ਼ ਪੰਜਾਬ,23 ਜਨਵਰੀ 2025
ਲੁਧਿਆਣਾ ਦੇ ਕ੍ਰਾਈਮ ਬ੍ਰਾਂਚ 2 ਦੀ ਟੀਮ ਨੇ ਨਜਾਇਜ਼ ਸ਼ਰਾਬ ਦੀਆਂ 55 ਪੇਟੀਆਂ ਸਮੇਤ ਪਿੰਡ ਕੂਮਕਲਾਂ ਦੇ ਵਾਸੀ ਤੇਜਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਟੀ ਪੁਆਇੰਟ ਪਿੰਡ ਲੱਖੋਵਾਲ ਮੌਜੂਦ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਤੇਜਵੀਰ ਸਿੰਘ ਆਪਣੀ ਗੱਡੀ ਓਪਟਰਾ ਵਿੱਚ ਵੱਖ-ਵੱਖ ਸੂਬਿਆਂ ਤੋਂ ਨਜਾਇਜ਼ ਸ਼ਰਾਬ ਰੱਖ ਕੇ ਲਿਆਇਆ ਹੈ । ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜਮ ਸ਼ਰਾਬ ਵੇਚਣ ਲਈ ਦਾਣਾ ਮੰਡੀ ਲੱਖੋਵਾਲ ਦੇ ਸ਼ੈਡ ਹੇਠਾ ਮੌਜੂਦ ਹੈ । ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਕਾਰ ਸਵਾਰ ਮੁਲਜ਼ਮ ਤੇਜਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ । ਪੁਲਿਸ ਨੇ ਮੁਲਜ਼ਮ ਦੀ ਗੱਡੀ ਅਤੇ 55 ਪੇਟੀਆਂ ਸ਼ਰਾਬ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।