ਮੁੱਖ ਖ਼ਬਰਾਂਪੰਜਾਬ

ਬਠਿੰਡਾ’ਚ ਸ਼ਰਾਬੀ ਦੋਸਤ ਨੇ ਆਪਣੇ ਹੀ ਦੋਸਤ ਦਾ ਕੀਤਾ ਕਤਲ,ਸਿਰ’ਤੇ ਇੱਟ ਮਾਰ ਕੇ ਕੀਤੀ ਹੱਤਿਆ,ਦੋਸ਼ੀ ਗ੍ਰਿਫਤਾਰ

ਨਿਊਜ਼ ਪੰਜਾਬ,24 ਜਨਵਰੀ 2025

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਇੱਕ ਸ਼ਰਾਬੀ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਸ ਨੇ ਸਿਰਫ ਤਿੰਨ ਘੰਟਿਆਂ ‘ਚ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ ਜਦੋਂ ਮੁਲਜ਼ਮ ਜਗਤਾਰ ਸਿੰਘ ਅਤੇ ਮ੍ਰਿਤਕ ਮਲਕੀਤ ਸਿੰਘ ਨੇ ਇਕੱਠੇ ਸ਼ਰਾਬ ਪੀਤੀ ਅਤੇ ਰਾਤ ਨੂੰ ਇੱਕੋ ਘਰ ਵਿੱਚ ਸੌਂ ਗਏ। ਪੁਲੀਸ ਅਨੁਸਾਰ ਰਾਤ ਸਮੇਂ ਮਲਕੀਤ ਸਿੰਘ ਨੇ ਅਚਾਨਕ ਜਗਤਾਰ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਗਤਾਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਮਲਕੀਤ ਨਾ ਰੁਕਿਆ ਤਾਂ ਗੁੱਸੇ ‘ਚ ਜਗਤਾਰ ਨੇ ਉਸ ਦੇ ਸਿਰ ‘ਤੇ ਇੱਟ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਆਪਣਾ ਗੁਨਾਹ ਛੁਪਾਉਣ ਲਈ ਮੁਲਜ਼ਮਾਂ ਨੇ ਮ੍ਰਿਤਕ ਦੀ ਲਾਸ਼ ਨੂੰ ਖਿੱਚ ਕੇ ਕਿਸੇ ਹੋਰ ਥਾਂ ’ਤੇ ਸੁੱਟ ਦਿੱਤਾ ਅਤੇ ਪੁਲੀਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਸਵੇਰੇ ਕਰੀਬ 2 ਵਜੇ ਪਿੰਡ ਰਾਮਸਰਾ ਦੀ ਇੱਕ ਨਿੱਜੀ ਕਲੋਨੀ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਤਰਨਦੀਪ ਸਿੰਘ ਅਤੇ ਪੁਲੀਸ ਚੌਕੀ ਰਿਫਾਇਨਰੀ ਦੇ ਇੰਚਾਰਜ ਏਐਸਆਈ ਰਵਨੀਤ ਸਿੰਘ ਦੀ ਟੀਮ ਨੇ ਸੁਚੱਜੇ ਢੰਗ ਨਾਲ ਪੜਤਾਲ ਕਰਨ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।