ਮੁੱਖ ਖ਼ਬਰਾਂਪੰਜਾਬ

SGPC ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 10 ਮਾਰਚ 2025 ਤੱਕ ਵਧੀ – ਵੋਟਰ ਲਿਸਟ ਦਾ ਅੰਤਿਮ ਪ੍ਰਕਾਸ਼ਨ 16 ਅਪ੍ਰੈਲ – ਪੜ੍ਹੋ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਪੱਤਰ 

ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ 

ਚੰਡੀਗੜ੍ਹ 24 ਜਨਵਰੀ, 2025 – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 24 ਜਨਵਰੀ 2025 ਤੋਂ ਵਧਾ ਕੇ 10 ਮਾਰਚ 2025  ਕਰ ਦਿੱਤੀ ਹੈ, ਵੋਟਰ ਲਿਸਟ ਤੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ ਪ੍ਰਗਟਾਏ ਗਏ ਸੀ ਕਿ ਨਵੀਆਂ ਵੋਟਰ ਲਿਸਟਾਂ ਨਿਯਮਾਂ ਅਨੁਸਾਰ ਤਿਆਰ ਨਹੀਂ ਕੀਤੀਆਂ ਗਈਆਂ, ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫਦ ਵੱਲੋਂ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ।

ਕਮਿਸ਼ਨਰ ਗੁਰਦੁਆਰਾ ਚੋਣਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ 

ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 03.01.2025 ਨੂੰ ਕਰਵਾ ਦਿੱਤੀ ਗਈ ਸੀ। ਮੁੱਢਲੀ ਪ੍ਰਕਾਸ਼ਨਾ ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 24.01.2025 ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਵੱਲੋਂ ਪਹਿਲਾ ਉਲੀਕੇ ਗਏ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਦਾਅਵੇ/ਇਤਰਾਜ਼ਾਂ ਨੂੰ ਪ੍ਰਾਪਤ ਕਰਨ ਦੀ ਆਖਰੀ ਮਿਤੀ 10.03.2025 ਤੱਕ ਵਧਾ ਦਿੱਤੀ ਗਈ ਹੈ।

ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ – 10 ਮਾਰਚ, 2025

ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਆਖਰੀ ਮਿਤੀ ਅਤੇ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 10(3) ਅਧੀਨ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਸੋਧ ਕਰਨ ਵਾਲੀ ਅਥਾਰਟੀ ਦੁਆਰਾ ਫੈਸਲਿਆਂ ਦੀ ਜਾਣਕਾਰੀ –  24 ਮਾਰਚ, 2025

ਸਪਲੀਮੈਂਟਰੀ ਰੋਲ ਦੀ ਖਰੜੇ ਦੀ ਤਿਆਰੀ ਅਤੇ ਪੂਰਕਾਂ ਦੀ ਛਪਾਈ – 15 ਅਪ੍ਰੈਲ, 2025

ਅੰਤਿਮ ਪ੍ਰਕਾਸ਼ਨ – 16 ਅਪ੍ਰੈਲ, 2025