ਹਰਿਆਣਾ ਵਿੱਚ BSP ਆਗੂ ਦਾ ਗੋਲੀਆਂ ਮਾਰ ਕੇ ਕਤਲ ,2 ਜ਼ਖਮੀ
ਹਰਿਆਣਾ ,25 ਜਨਵਰੀ 2025
ਹਰਿਆਣਾ ਦੇ ਅੰਬਾਲਾ ਦੇ ਨਰਾਇਣਗੜ੍ਹ ਦੇ ਆਹਲੂਵਾਲੀਆ ਪਾਰਕ ਨੇੜੇ ਸ਼ੁੱਕਰਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਤਿੰਨ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਬਹੁਜਨ ਸਮਾਜ ਪਾਰਟੀ ਤੋਂ ਹਰਿਆਣਾ ਵਿਧਾਨ ਸਭਾ ਚੋਣ ਲੜ ਚੁੱਕੇ ਹਰਵਿਲਾਸ ਰੱਜੂਮਾਜਰਾ, ਚੰਨੂ ਡੰਗ ਅਤੇ ਇੱਕ ਹੋਰ ਸਾਥੀ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਹਰਵਿਲਾਸ ਰੱਜੂਮਾਜਰਾ ਦੀ ਮੌਤ ਹੋ ਗਈ। ਫਿਲਹਾਲ ਉਸ ਦੀ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਇਸ ਦੌਰਾਨ ਹੋਰ ਜ਼ਖਮੀਆਂ ਦੀ ਹਾਲਤ ਠੀਕ ਹੈ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਹਰਵਿਲਾਸ ਰੱਜੂਮਾਜਰਾ ਆਪਣੀ ਕਾਰ ਵਿੱਚ ਆਹਲੂਵਾਲੀਆ ਪਾਰਕ ਨੇੜੇ ਤੋਂ ਲੰਘ ਰਹੇ ਸਨ ਅਤੇ ਇਸ ਦੌਰਾਨ ਹਮਲਾਵਰਾਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਮਲੇ ਪਿੱਛੇ ਕਿਸ ਦਾ ਹੱਥ ਹੈ ਅਤੇ ਅਜਿਹਾ ਕਿਉਂ ਕੀਤਾ ਗਿਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਪਲਾਟ ਨੂੰ ਲੈ ਕੇ ਸਥਾਨਕ ਪੱਧਰ ‘ਤੇ ਵਿਵਾਦ ਚੱਲ ਰਿਹਾ ਸੀ ਅਤੇ ਇਹ ਵਿਵਾਦ ਪਿਛਲੇ ਇਕ ਸਾਲ ਤੋਂ ਚੱਲ ਰਿਹਾ ਸੀ। ਹਰਬਿਲਾਸ ਨੂੰ ਬੀਤੀ ਸ਼ਾਮ ਪੈਸਿਆਂ ਦੇ ਲੈਣ-ਦੇਣ ਸਬੰਧੀ ਬੁਲਾਇਆ ਗਿਆ ਅਤੇ ਫਿਰ ਉਸ ‘ਤੇ ਹਮਲਾ ਕੀਤਾ ਗਿਆ।