ਗੁਰੂ ਦੀ ਬਖਸ਼ਿਸ਼ ਕਿਵੇਂ ਪ੍ਰਾਪਤ ਹੋਵੇ-ਵਿਚਾਰ ਗਿਆਨੀ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 28 ਜਨਵਰੀ 2025

ਨਿਊਜ਼ ਪੰਜਾਬ 

ਗੁਰੂ ਦੀ ਬਖਸ਼ਿਸ਼ ਕਿਵੇਂ ਪ੍ਰਾਪਤ ਹੋਵੇ-ਵਿਚਾਰ ਗਿਆਨੀ ਸਰਬਜੀਤ ਸਿੰਘ ਜੀ

HUKAMNAMA

SRI DARBAR SAHIB JI

SRI AMRITSAR SAHIB

ANG–624

28-JAN-2025

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

सोरठि महला ५ ॥

गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥

ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

अर्थ :हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम “गोबिंद का भगत” पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। गुरू नानक जी कहते हैं, हे दास नानक! (कहो – गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩