ਮੋਗਾਮੁੱਖ ਖ਼ਬਰਾਂਪੰਜਾਬ

ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

ਨਿਊਜ਼ ਪੰਜਾਬ

ਮੋਗਾ, 30 ਜਨਵਰੀ 2025

ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ ਭੇਂਟ ਕਰਕੇ ਸ਼ਹੀਦ ਦਿਵਸ ਮਨਾਇਆ ਗਿਆ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਸ਼੍ਰੀ ਹਿਤੇਸ਼ ਵੀਰ ਗੁਪਤਾ, ਐਸ.ਪੀ. ਸੰਦੀਪ ਵਡੇਰਾ, ਜ਼ਿਲਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜਰ ਸਨ। ਸੀਨੀਅਰ ਅਧਿਕਾਰੀਆਂ ਵੱਲੋਂ ਮਹਾਮਤਾ ਗਾਂਧੀ ਜੀ ਦੀ ਫੋਟੋ ਉਪਰ ਫੁੱਲ ਅਰਪਣ ਕਰਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਸਟਾਫ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਕਿ ਸਾਨੂੰ ਆਪਣੇ ਦਸ਼ ਦੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ, ਜਿਨਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜਾਦ ਫਿਜਾ ਵਿੱਚ ਸਾਹ ਲੈ ਰਿਹਾ ਹੈ। ਉਨਾਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੌਮ ਦੇ ਸਮੂਹ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜਮਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ।

ਉਹਨਾਂ ਦੱਸਿਆ ਕਿ ਇਹ ਦਿਨ ਖਾਸ ਤੌਰ ‘ਤੇ ਮਹੱਤਵਪੂਰਨ ਤਾਂ ਵੀ ਹੈ ਕਿਉਂਕਿ ਇਹ ਮਹਾਤਮਾ ਗਾਂਧੀ ਜੀ ਦੀ ਹੱਤਿਆ ਦੀ ਯਾਦ ਦਿਵਾਉਂਦਾ ਹੈ। 1948 ਵਿੱਚ ਬਿਰਲਾ ਹਾਊਸ ਵਿੱਚ ਗਾਂਧੀ ਸਮਿ੍ਰਤੀ ਵਿਖੇ ਸਾਮ ਦੀ ਪ੍ਰਾਰਥਨਾ ਦੌਰਾਨ, ਨੱਥੂਰਾਮ ਗੋਡਸੇ ਨੇ ਗਾਂਧੀ ਜੀ ਦੀ ਹੱਤਿਆ ਕਰ ਦਿੱਤੀ। ਭਾਰਤ ਦੇ ਮੁਕਤੀ ਸੰਘਰਸ਼ ਵਿੱਚ ਇੱਕ ਪ੍ਰਮੁੱਖ ਹਸਤੀ, ਮਹਾਤਮਾ ਗਾਂਧੀ ਜੀ ਨੇ ਬਿ੍ਰਟਿਸ਼ ਸਾਸ਼ਨ ਤੋਂ ਆਜਾਦੀ ਪ੍ਰਾਪਤ ਕਰਨ ਲਈ ਅਹਿੰਸਾ ਅਤੇ ਸ਼ਾਂਤੀਪੂਰਨ ਤਰੀਕਿਆਂ ਨੂੰ ਉਤਸਾਹਿਤ ਕੀਤਾ।