ਜਿਲ੍ਹਾ ਲੁਧਿਆਣਾ ਦੇ 4 ਲੱਖ 66 ਹਜ਼ਾਰ ਸਮੇਤ 8 ਲੱਖ 30 ਹਜ਼ਾਰ ਪ੍ਰਵਾਸੀਆਂ ਨੇ ਘਰ ਵਾਪਸ ਜਾਣ ਲਈ ਕੀਤਾ ਅਪਲਾਈ – ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਮਜ਼ਦੂਰਾਂ ਦੇ ਇਲਾਕਿਆਂ ਦਾ ਕੀਤਾ ਦੌਰਾ

ਨਿਊਜ਼ ਪੰਜਾਬ

ਲੁਧਿਆਣਾ ,4 ਮਈ – ਜਿਲ੍ਹਾ ਲੁਧਿਆਣਾ ਦੇ 4 ਲੱਖ 66 ਹਜ਼ਾਰ ਸਮੇਤ 8 ਲੱਖ 30 ਹਜ਼ਾਰ ਪ੍ਰਵਾਸੀਆਂ ਨੇ  ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ  www.covidhelp.punjab.gov.in  ‘ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਦੋਂ ਸੰਬੰਧਤ ਰਾਜ ਸਰਕਾਰਾਂ ਹਾਮੀ ਭਰ ਦੇਣਗੀਆਂ ਤਾਂ ਪੰਜਾਬ ਸਰਕਾਰ ਇਨ੍ਹਾਂ ਲੋਕਾਂ ਨੂੰ ਰੇਲਾਂ ਜਾਂ ਬੱਸਾਂ ਰਾਹੀਂ ਉਨ੍ਹਾਂ ਦੇ ਖੇਤਰਾਂ ਵਿੱਚ ਭੇਜਣਾ ਆਰੰਭ ਕਰ ਦੇਵੇਗੀ। ਡਿਪਟੀ ਕਮਿਸ਼ਨਰ  ਨੇ ਅੱਜ ਸਥਾਨਕ ਰੇਲਵੇ ਸਟੇਸ਼ਨ ਦਾ ਵੀ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਨਅਤਾਂ ਨੂੰ ਚਾਲੂ ਕਰਨ ਦੀ ਦਿੱਤੀ ਖੁੱਲ• ਨਾਲ  ਲੁਧਿਆਣਾ ਵਿੱਚ 2500 ਤੋਂ ਵਧੇਰੇ ਸਨਅਤਾਂ ਮੁੜ ਚੱਲ ਪਈਆਂ ਹਨ, ਜਿਸ ਨਾਲ 1 ਲੱਖ ਤੋਂ ਵਧੇਰੇ ਪ੍ਰਵਾਸੀ ਮਜ਼ਦੂਰ ਕੰਮ ਨਾਲ ਮੁੜ ਜੁੜਨ ‘ਚ ਸਫ਼ਲ ਹੋਏ ਹਨ। ਉਨ੍ਹਾਂ  ਭਰੋਸਾ ਦਿੱਤਾ ਕਿ ਹੌਲੀ-ਹੌਲੀ ਸਭ ਕੁਝ ਠੀਕ ਹੋ ਰਿਹਾ ਹੈ, ਜਿਸ ਨਾਲ ਸਾਰੇ ਲੋਕ ਆਪਣੇ ਕੰਮਾਂ ਨਾਲ ਮੁੜ ਜੁੜ ਜਾਣਗੇ।ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਉਨ੍ਹਾਂ ਇਲਾਕਿਆਂ ਦਾ  ਦੌਰਾ ਕੀਤਾ ਜਿਥੇ ਵਡੀ ਗਿਣਤੀ ਵਿਚ ਪਰਵਾਸੀ ਮਜ਼ਦੂਰ ਰਹਿੰਦੇ ਹਨ |ਉਨ੍ਹਾਂ ਮਜ਼ਦੂਰਾਂ ਨਾਲ ਗੱਲ ਕਰ ਕੇ ਉਨ੍ਹਾਂ ਦੇ ਸੁਝਾਅ ਲਏ |
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਨੁਸਾਰ ਅੱਜ ਇੱਕ ਹੋਰ ਮਰੀਜ਼ ਠੀਕ ਹੋਇਆ ਹੈ, ਜਿਸ ਨਾਲ ਜ਼ਿਲ•ਾ ਲੁਧਿਆਣਾ ਵਿੱਚ ਹੁਣ ਇਲਾਜ਼ ਅਧੀਨ ਮਰੀਜਾਂ ਦੀ ਗਿਣਤੀ 97 (ਸਾਰੇ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ) ਰਹਿ ਗਈ ਹੈ, ਜਿਨ•ਾਂ ਦੀ ਸਿਹਤ ਵਿੱਚ ਸੁਧਾਰ ਲਗਾਤਾਰ ਜਾਰੀ ਹੈ। ਅੱਜ ਤੱਕ ਜ਼ਿਲ•ਾ ਲੁਧਿਆਣਾ ਵਿੱਚ 3253 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 128 (110 ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 18 ਹੋਰ ਜ਼ਿਲਿ•ਆਂ ਨਾਲ ਸੰਬੰਧਤ) ਪਾਜ਼ੀਟਿਵ ਪਾਏ ਗਏ ਹਨ। 8 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ ਜਦਕਿ 5 ਦੀ ਮੌਤ ਹੋ ਚੁੱਕੀ ਹੈ।