ਮੁੱਖ ਖ਼ਬਰਾਂਪੰਜਾਬ

ਪੰਜਾਬ ਨੂੰ ਮਿਲੇਗਾ ਬੈਸਟ ਸਟੇਟ ਤੇ ਬੈਸਟ ਡਿਸਟ੍ਰਿਕਟ ਐਵਾਰਡ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ ਨਵੀਂ ਦਿੱਲੀ ਵਿਖੇ ਮਿਲੇਗਾ ਪੁਰਸਕਾਰ

ਨਿਊਜ਼ ਪੰਜਾਬ

ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ ‘ਗਰੀਨ ਸਕੂਲ ਅਵਾਰਡ ਸਮਾਰੋਹ’ ਦੌਰਾਨ ਦਿੱਤਾ ਜਾਵੇਗਾ।