ਮੁੱਖ ਖ਼ਬਰਾਂਸਾਡਾ ਵਿਰਸਾ

ਪ੍ਰੀਤ ਤੇ ਪ੍ਰਤੀਤ…..ਵਿਚਾਰ ਗਿਆਨੀ ਹਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 2 ਫਰਵਰੀ 2025 

ਨਿਊਜ਼ ਪੰਜਾਬ

ਪ੍ਰੀਤ ਤੇ ਪ੍ਰਤੀਤ…..ਵਿਚਾਰ ਗਿਆਨੀ ਹਰਪਾਲ ਸਿੰਘ ਜੀ

Hukamnama

Sri Darbar Sahib Ji

Sri Amritsar Sahib

Ang–665

02-Feb-2025

ਧਨਾਸਰੀ ਮਹਲਾ ੩ ॥

ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥*

धनासरी महला ३ ॥

जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥ कूड़ु कुसतु त्रिसना अगनि बुझाए ॥ अंतरि सांति सहजि सुखु पाए ॥ गुर कै भाणै चलै ता आपु जाइ ॥ साचु महलु पाए हरि गुण गाइ ॥२॥ न सबदु बूझै न जाणै बाणी ॥ मनमुखि अंधे दुखि विहाणी ॥ सतिगुरु भेटे ता सुखु पाए ॥ हउमै विचहु ठाकि रहाए ॥३॥ किस नो कहीऐ दाता इकु सोइ ॥ किरपा करे सबदि मिलावा होइ ॥ मिलि प्रीतम साचे गुण गावा ॥ नानक साचे साचा भावा ॥४॥५॥

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿ = ਕੁਰਬਾਨ। ਹਿਰਦੈ = ਹਿਰਦੇ ਵਿਚ। ਸਾਚੁ = ਸਦਾ ਕਾਇਮ ਰਹਿਣ ਵਾਲਾ ਹਰੀ। ਮੁਖਿ = ਮੂੰਹ ਵਿਚ। ਸਚਾ = ਸਦਾ-ਥਿਰ। ਸਾਚੋ ਸਾਚੁ = ਸਾਚੁ ਹੀ ਸਾਚੁ, ਸਦਾ-ਥਿਰ ਪ੍ਰਭੂ ਹੀ। ਸਮਾਲਿਹੁ = (ਹੇ ਭਾਈ!) ਸਾਂਭ ਕੇ ਰੱਖਿਆ ਕਰੋ। ਸਬਦਿ = ਸ਼ਬਦ ਦੀ ਰਾਹੀਂ।੧। ਸੁਣਿ = (ਹੇ ਭਾਈ!) ਸੁਣਿਆ ਕਰ। ਸਹਜੇ = ਆਤਮਕ ਅਡੋਲਤਾ ਵਿਚ। ਮੰਨਿ = ਮਨਿ, ਮਨ ਵਿਚ।੧।ਰਹਾਉ।

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

(हे भाई! गुरबानी का सहारा ले कर) जो मनुख परमात्मा का सुमिरन करते हैं, में उनसे कुर्बान जाता हूँ। उनके हृदये में सदा-थिर प्रभु बसा रहता है, उनके मुख में सदा-थिर हरी-नाम टिका रहता है। हे भाई! सदा-थिर प्रभु को ही (ह्रदय में) संभल कर रखा करो (इस की बरकत से हरेक) दुःख दूर हो जाता है। सदा-थिर प्रभु की सिफत-सलाह वाले शब्द में जुड़ने से (हरी-नाम) मन में आ बस्ता है।१। हे भाई! गुरु की बाणी सुना कर, (यह बाणी मन में से विकारों की) मैल दूर कर देती है। (यह बाणी) आत्मिक अडोलता में (टिकाऊ कर के)परमात्मा का नाम मन में बसा देती है।१।

रहाउ ॥ (हे भाई! गुरू की बाणी मन में से) झूठ फ़रेब खत्म कर देती है, तृष्णा की आग बुझा देती है। (गुरबाणी की बरकत से) मन में शांति पैदा हो जाती है, आतमिक अडोलता में टिक जाते हैं, आतमिक आनंद प्राप्त होता है। (जब मनुष्य गुरबाणी के अनुसार) गुरू की रजा में चलता है, तब (उस के अंदर से) आपा-भाव दूर हो जाता है, तब वह प्रभू की सिफ़त-सालाह के गीत गा गा कर सदा-थिर रहने वाला टिकाना प्राप्त कर लेता है (प्रभू के चरणों में लीन रहता है) ॥२॥ हे भाई! जो मनुष्य ना गुरू के श़ब्द को समझता है, ना गुरू की बाणी के साथ गहरी सांझ पाता है, माया के मोह में अंधे हो चुके, और, अपने मन के पीछे चलने वाले (उस मनुष्य की उम्र) दुख में ही गुज़रती है। जब उस को गुरू मिल जाता है, तब वह आतमिक आनंद हासिल करता है, गुरू उस के मन में से अंहकार खत्म कर देता है ॥३॥ परन्तु, हे भाई! (परमात्मा के बिना) ओर किसी के आगे अरज़ोई की नहीं जा सकती। केवल परमात्मा ही (गुरू के मिलाप की दात) देने वाला है। जब परमात्मा (यह) कृपा करता है, तब गुरू के श़ब्द में जुड़ने से (प्रभू से) मिलाप हो जाता है। (अगर प्रभू की मेहर हो, तो) मैं प्रीतम-गुरू को मिल कर सदा-थिर प्रभू के गीत गा सकता हूँ। हे नानक जी! (कहो-) सदा-थिर प्रभू का नाम जप जप कर सदा-थिर प्रभू को प्यारा लग सकता हूँ ॥४॥५॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩