ਮੁੱਖ ਖ਼ਬਰਾਂਭਾਰਤ

ਪੰਜਾਬ ਦੇ ਕਈ ਜ਼ਿਲ੍ਹਿਆਂ’ਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, ਕਈ ਇਲਾਕਿਆਂ’ਚ ਬਾਰਿਸ਼ ਦੇ ਆਸਾਰ,

ਨਿਊਜ਼ ਪੰਜਾਬ

ਮੌਸਮ ਵਿਭਾਗ,3 ਫਰਵਰੀ 2025

ਪੰਜਾਬ ‘ਚ ਅੱਜ ਯਾਨੀ ਸੋਮਵਾਰ ਨੂੰ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਇਸ ਕਰਕੇ ਕਈ ਥਾਵਾਂ ਉੱਤੇ ਵਿਜ਼ੀਬਿਲਟੀ ਘੱਟ ਹੋਵੇਗੀ। ਫਿਲਹਾਲ, ਤਾਪਮਾਨ ਵਿੱਚ ਕੋਈ ਬਦਲਾਅ ਦਰਜ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ ਕੁਝ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।

ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦੇ ਸੰਬੰਧ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਉਮੀਦ ਹੈ। ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ੍ਹ ਮੈਦਾਨੀ ਇਲਾਕਿਆਂ ਵਿੱਚ, ਯਾਨੀ 4 ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਉਮੀਦ ਹੈ।