ਦਿੱਲੀ’ ਚ ਬਵਾਨਾ ਦੀ ਇੱਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ
ਦਿੱਲੀ,3 ਫਰਵਰੀ 2025
ਦਿੱਲੀ ਦੇ ਬਵਾਨਾ ਇੰਡਸਟਰੀਅਲ ਏਰੀਆ ‘ਚ ਸੋਮਵਾਰ ਸਵੇਰੇ ਪਲਾਸਟਿਕ ਦੇ ਦਾਣੇ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਗਈਆਂ।ਫਾਇਰ ਫਾਈਟਰਜ਼ ਅੱਗ ‘ਤੇ ਕਾਬੂ ਪਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਖੁਸ਼ਕਿਸਮਤੀ ਰਹੀ ਕਿ ਅੱਗ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।