ਚਾਈਨਾ ਡੋਰ ਦੀ ਚਪੇਟ’ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ ”ਚ ਪੁੱਜੇ ਹਸਪਤਾਲ
ਨਿਊਜ਼ ਪੰਜਾਬ,3 ਫਰਵਰੀ 2025
ਲਗਾਤਾਰ ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਵੀ ਲੋਕ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵੀ ਲੋਕਾਂ ਨੇ ਰੱਜ ਕੇ ਪਤੰਗ ਚੜ੍ਹਾਏ, ਉਹ ਵੀ ਚਾਈਨਾ ਡੋਰ ਨਾਲ। ਉਹ ਇਸ ਬਾਰੇ ਵੀ ਨਹੀਂ ਸੋਚ ਰਹੇ ਕਿ ਇਸ ਨਾਲ ਕਿਸੇ ਨਾਲ ਕੋਈ ਹਾਦਸਾ ਵਾਪਰ ਸਕਦਾ ਹੈ, ਜਾਂ ਫ਼ਿਰ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਉਹ ਬਸ ਕੁਝ ਦੇਰ ਦੇ ਮਜ਼ੇ ਲਈ ਇੰਨਾ ਵੱਡਾ ਖ਼ਤਰਾ ਦੇਖ ਕੇ ਵੀ ਚਾਈਨਾ ਡੋਰ ਵਰਤਣ ਤੋਂ ਪਰਹੇਜ਼ ਨਹੀਂ ਕਰ ਰਹੇ।
ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਖੰਨਾ ਸ਼ਹਿਰ ਤੋਂ ਆਇਆ ਹੈ, ਜਿੱਥੇ ਪੰਜਾਬ ਦੇ ਮਸ਼ਹੂਰ ਗਾਇਕ ਬਿੱਟੂ ਖੰਨਾ ਵਾਲਾ ਵੀ ਚਾਈਨਾ ਡੋਰ ਦੀ ਚਪੇਟ ‘ਚ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਚਾਈਨਾ ਡੋਰ ਨਾਲ ਜ਼ਖ਼ਮੀ ਹੋਣ ਮਗਰੋਂ ਉਹ ਖੰਨਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਪੁੱਜੇ।ਇਸ ਮਗਰੋਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਚਾਈਨਾ ਡੋਰ ਖ਼ਿਲਾਫ਼ ਸਖ਼ਤੀ ਤਾਂ ਜ਼ਰੂਰ ਕੀਤੀ ਹੈ, ਪਰ ਇਸ ਦੇ ਬਾਵਜੂਦ ਵੀ ਧੜੱਲੇ ਨਾਲ ਇਸ ਦਾ ਇਸਤੇਮਾਲ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਇਸ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਕੇ ਪੂਰਨ ਤੌਰ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।