ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ ‘ਚ ਬਲਕੌਰ ਸਿੰਘ ਨੇ ਕੀਤਾ ਚੋਣ ਪ੍ਰਚਾਰ
ਦਿੱਲੀ,3 ਫਰਵਰੀ 2025
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਹੁਣ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਬਲਕੌਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।
ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ‘ਤੇ ਬਲਕੌਰ ਸਿੰਘ ਦੇ ਚੋਣ ਪ੍ਰਚਾਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਕਾਰ ਵਿੱਚ ਬਲਕੌਰ ਖੜ੍ਹੇ ਹੋ ਕੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਚੱਲ ਰਿਹਾ ਹੈ। ਕਾਂਗਰਸ ਦਿੱਲੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਵੋਟਾਂ ਇਕੱਠੀਆਂ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਨਗਰ ਤੋਂ ਕਾਂਗਰਸ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਪ੍ਰਚਾਰ ਕੀਤਾ ਹੈ। ਕਾਂਗਰਸ ਨੇ ਮੂਸੇਵਾਲਾ ਨੂੰ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਨਾਲ ਆਪਣੀ ਨੇੜਤਾ ਦੇ ਕਾਰਨ ਬਲਕੌਰ ਸਿੰਘ ਅਕਸਰ ਰਾਹੁਲ ਗਾਂਧੀ ਨੂੰ ਵੀ ਮਿਲਦੇ ਹਨ। ਜ਼ਿਕਰ ਕਰ ਦਈਏ ਕਿ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਇਸ ਵਾਰ ਦਿੱਲੀ ‘ਚ 2 ਲੱਖ ਨਵੇਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਕੁੱਲ 70 ਸੀਟਾਂ ਵਿਚੋਂ 58 ਸੀਟਾਂ ਜਨਰਲ ਅਤੇ 12 ਸੀਟਾਂ ਰਾਖਵੀਆਂ ਹੋਣਗੀਆਂ।