ਰਾਖਿ ਲੀਆ ਗੁਰੂ ਪੂਰੇ ਆਪਿ-ਗੁਰਬਾਣੀ ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 4 ਫਰਵਰੀ 2025
ਨਿਊਜ਼ ਪੰਜਾਬ
ਰਾਖਿ ਲੀਆ ਗੁਰੂ ਪੂਰੇ ਆਪਿ-ਗੁਰਬਾਣੀ ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ
Hukamnama
Sri Darbar Sahib Ji
Sri Amritsar Sahib
Ang–609
04-Feb-2025
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
सोरठि महला ५ ॥
पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥
ਵਿਆਖਿਆ ਗੁਰਮੁਖੀ
ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧।
ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
अर्थ हिंदी
हे मनुष्य! (निरे इस) शरीर को ही क्यों लाडों से पालता रहता है? (जैसे) धूआँ, (जैसे) बादल (उड़ जाता है, वैसे ही ये शरीर) नाश हो जाएगा। सिर्फ परमात्मा का भजन किया कर, वही असल प्यार करने वाला है। रहाउ।
हे भाई! पुत्र, स्त्री, घर के और लोग और औरतें (सारे) माया के ही संबंध हैं। आखिरी वक्त (इनमें से) कोई भी तेरा मददगार नहीं बनेगा, सारे झूठा ही प्यार करने वाले हैं।1।
हे भाई! (परमात्मा ने) माया के तीन गुणों के असर तले रहने वाला तेरा शरीर बना दिया, (ये अंत को) पानी के, कुक्तों के, या मिट्टी के हवाले हो जाता है। तू इस शरीर-घर में (अपने आप को) अमर समझे बैठा रहता है, और जगत के मूल परमात्मा को भुला रहा है।2।
हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3।
हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🌷🙏🌷🚩🚩