ਮੁੱਖ ਖ਼ਬਰਾਂਅੰਤਰਰਾਸ਼ਟਰੀ

ਅਮਰੀਕੀ ਹਵਾਈ ਫੌਜ ਦੇ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚ ਰਹੇ  ਭਾਰਤੀਆਂ ਦੀ ਲਿਸਟ ਹੋਈ ਜਾਰੀ 

ਅਮਰੀਕਾ ,5 ਫਰਵਰੀ 2025

ਅਮਰੀਕਾ ਵਿਖੇ ਟਰੰਪ ਦੀ ਸਰਕਾਰ ਬਣਨ ਤੋਂ ਬਾਅਦ ਕੁਝ ਦਿਨਾਂ ਦੇ ਮਗਰੋਂ ਹੀ ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ਦੀ ਸੂਚੀ ਜਾਰੀ ਹੋ ਗਈ ਹੈ। ਇਸ ਤਹਿਤ, ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ 205 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇਗਾ। ਇਸ ਸਬੰਧ ਵਿੱਚ, ਇਨ੍ਹਾਂ ਸਾਰੇ ਭਾਰਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਿਆ ਜਾਵੇਗਾ। ਹਵਾਈ ਅੱਡੇ ‘ਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ, ਸਾਰਿਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।