300 ਪਰਵਾਸੀ ਮਜ਼ਦੂਰਾਂ ਦਾ ਨਹੀਂ ਮਨ ਕੀਤਾ ਲੁਧਿਆਣਾ ਛੱਡਣ ਨੂੰ -ਖਾਲ੍ਹੀ ਗਈ ਗੱਡੀ ਯੂ .ਪੀ ਨੂੰ

ਨਿਊਜ਼ ਪੰਜਾਬ

ਲੁਧਿਆਣਾ, 5 ਮਈ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਫਸੇ ਹੋਰ ਰਾਜਾਂ ਦੇ ਲੋਕਾਂ ਨੂੰ ਉਨ•ਾਂ ਦੇ ਰਾਜਾਂ ਵਿੱਚ ਭੇਜਣ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਰੇਲ ਸਥਾਨਕ ਰੇਲਵੇ ਸਟੇਸ਼ਨ ਤੋਂ ਜਾ ਰਹੀ ਹੈ, ਜਿਸ ਰਾਹੀਂ ਕਰੀਬ 900 ਪ੍ਰਵਾਸੀ ਲੋਕ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਜਾ ਰਹੇ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰਾਂ ਰਾਜਾਂ ਦੇ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ•ਾਂ ਦੇ ਰਾਜਾਂ ਨੂੰ ਭੇਜਣ ਦੀ ਪ੍ਰਕਿਰਿਆ ਆਰੰਭੀ ਹੋਈ ਹੈ, ਇਸ ਤਹਿਤ ਅੱਜ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਆਪਣੇ ਲੋਕਾਂ ਨੂੰ ਵਾਪਸ ਭੇਜਣ ਲਈ ਬੇਨਤੀ ਭੇਜੀ ਗਈ ਹੈ, ਜਿਸ ਤਹਿਤ ਭਾਰਤੀ ਰੇਲਵੇ ਵੱਲੋਂ ਇੱਕ ਰੇਲ ਅੱਜ ਪ੍ਰਯਾਗਰਾਜ ਨੂੰ ਜਾ ਰਹੀ ਹੈ, ਜਿਸ ਵਿੱਚ 900 ਦੇ ਕਰੀਬ ਲੋਕਾਂ ਨੂੰ ਭੇਜਿਆ ਜਾ ਰਿਹਾ ਹੈ।
ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਰੇਲਾਂ ਰਾਹੀਂ ਹੋਰ ਰਾਜਾਂ ਨੂੰ ਭੇਜੇ ਜਾਣ ਦੀ ਇਸ ਸਹੂਲਤ ਦਾ ਲਾਭ ਸਿਰਫ ਉਨ•ਾਂ ਪ੍ਰਵਾਸੀ ਲੋਕਾਂ ਨੂੰ ਹੀ ਮਿਲੇਗਾ, ਜਿਨ•ਾਂ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ www.covidhelp.punjab.gov.in  ‘ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਉਨ•ਾਂ ਦੀ ਅੱਜ ਦੁਪਹਿਰ ਤੱਕ ਗਿਣਤੀ 5.10 ਲੱਖ ਤੋਂ ਵਧੇਰੇ ਬਣਦੀ ਹੈ। ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਉਨ•ਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜਿਹੜੇ ਲੋਕਾਂ ਨੇ ਅਪਲਾਈ ਕੀਤਾ ਹੈ, ਉਨ•ਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮੋਬਾਈਲ ਰਾਹੀਂ ਮੈਸੇਜ਼ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਿਨ•ਾ ਰਜਿਸਟ੍ਰੇਸ਼ਨ ਜਾਣ ਦੇ ਚਾਹਵਾਨ ਲੋਕਾਂ ਨੂੰ ਪ੍ਰਸਾਸ਼ਨ ਵੱਲੋਂ ਨਹੀਂ ਜਾਣ ਦਿੱਤਾ ਜਾਵੇਗਾ।
ਉਨ•ਾਂ ਕਿਹਾ ਕਿ ਭਵਿੱਖ ਵਿੱਚ ਵੀ ਭੇਜੇ ਜਾਣ ਵਾਲੇ ਲੋਕਾਂ ਨੂੰ ਮੈਸੇਜ਼ ਰਾਹੀਂ ਸੂਚਿਤ ਕੀਤਾ ਜਾਵੇਗਾ ਕਿ ਉਹ ਰੇਲ ਰਾਹੀਂ ਜਾਣ ਲਈ ਦੱਸੀ ਜਗ•ਾਂ ‘ਤੇ ਪਹੁੰਚ ਜਾਣ। ਉਨ•ਾਂ ਦੱਸਿਆ ਕਿ ਭੇਜੇ ਜਾਣ ਵਾਲੇ ਵਿਅਕਤੀਆਂ ਦੀ ਬਕਾਇਦਾ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ। ਜੋ ਵਿਅਕਤੀ ਮੈਡੀਕਲੀ ਫਿੱਟ ਆਉਣਗੇ ਉਨ•ਾਂ ਨੂੰ ਹੀ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰੇਲ ਸਫਰ ਦੌਰਾਨ ਵੀ ਇਨ•ਾਂ ਯਾਤਰੀਆਂ ਨੂੰ ਇੱਕ ਦੂਜੇ ਨਾਲ ਜਿਆਦਾ ਮਿਲਣ ਨਹੀਂ ਦਿੱਤਾ ਜਾਵੇਗਾ।
ਉਨ•ਾਂ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਸਹਿਯੋਗ ਕਰਨ ਤਾਂ ਜੋ ਉਨ•ਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਭੇਜਿਆ ਜਾ ਸਕੇ। ਜੇਕਰ ਉਨ•ਾਂ ਵੱਲੋਂ ਸਹਿਯੋਗ ਨਹੀਂ ਕੀਤਾ ਜਾਵੇਗਾ ਤਾਂ ਉਨ•ਾਂ ਦੇ ਜਾਣ ਵਿੱਚ ਹੋਰ ਵੀ ਦੇਰੀ ਹੋ ਸਕਦੀ ਹੈ। ਉਨ•ਾਂ ਨੂੰ ਆਪਣੀ ਵਾਰੀ ਦੀ ਇੰਤਜ਼ਾਰ ਕਰਨੀ ਚਾਹੀਦੀ ਹੈ।
ਇਸ ਮੌਕੇ ਪ੍ਰਯਾਗਰਾਜ ਜਾਣ ਵਾਲੇ ਵਿਕਾਸ ਕੁਮਾਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਲੌਕਡਾਊਨ ਕਾਰਨ ਆਪਣੇ ਰਾਜ ਜਾਣ ਲੱਗਾ ਹੈ। ਉਸਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਜਿਸ ਨੇ ਉਨ•ਾਂ ਨੂੰ ਵਾਪਸ ਭੇਜਣ ਲਈ ਇਹ ਸਾਰੇ ਸੁਚੱਜੇ ਪ੍ਰਬੰਧ ਕੀਤੇ ਹਨ। ਉਸਨੇ ਕਿਹਾ ਕਿ ਉਹ ਲੌਕਡਾਊਨ ਖੁੱਲਣ ‘ਤੇ ਮੁੜ ਲੁਧਿਆਣਾ ਆਵੇਗਾ, ਕਿਉਂਕਿ ਇਹ ਉਸਦਾ ਦੂਜਾ ਘਰ ਹੈ ਅਤੇ ਉਸਦੀ ਅਤੇ ਉਸਦੇ ਪਰਿਵਾਰ ਦੀ ਰੋਜ਼ੀ ਰੋਟੀ ਇਥੋਂ ਹੀ ਚੱਲਦੀ ਹੈ। ਇਸ ਤੋਂ ਇਲਾਵਾ ਹੋਰ ਪ੍ਰਵਾਸੀ ਲੋਕਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਅੱਜ ਜਾਣ ਵਾਲੀ ਰੇਲ ਲਈ 1200 ਦੇ ਕਰੀਬ ਲੋਕਾਂ ਨੂੰ ਮੈਸੇਜ਼ ਭੇਜਿਆ ਗਿਆ ਸੀ ਪਰ ਇਨ•ਾਂ ਵਿੱਚੋਂ 900 ਦੇ ਕਰੀਬ ਹੀ ਪ੍ਰਵਾਸੀ ਅੱਜ ਰਵਾਨਾ ਹੋਏ। ਬਾਕੀ ਲੋਕਾਂ ਨੇ ਲੁਧਿਆਣਾ ਵਿੱਚ ਸਨਅਤਾਂ ਮੁੜ ਚੱਲਣ ਕਾਰਨ ਇਥੋਂ ਜਾਣ ਦਾ ਮਨ ਬਦਲ ਲਿਆ ਹੈ। ਅਜਿਹੇ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ•ਾਂ ਨੇ ਉਨ•ਾਂ ਨੂੰ ਮੁੜ ਤੋਂ ਰੋਜ਼ਗਾਰ ਨਾਲ ਜੋੜ ਦਿੱਤਾ ਹੈ।
ਇਸ ਦੌਰਾਨ ਸ੍ਰੀ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 3454 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 3105 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ•ਾਂ ਵਿੱਚ 2963 ਨਮੂਨੇ ਨੈਗੇਟਿਵ ਆਏ ਹਨ। ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 124 ਨਮੂਨੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 18 ਹੋਰ ਜ਼ਿਲਿ•ਆਂ ਨਾਲ ਸੰਬੰਧਤ ਲੋਕਾਂ ਦੇ ਨਮੂਨੇ ਪਾਜ਼ੀਟਿਵ ਪਾਏ ਗਏ ਹਨ। ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 124 ਮਰੀਜ਼ਾਂ ਵਿੱਚੋਂ 8 ਠੀਕ ਹੋ ਚੁੱਕੇ ਹਨ ਜਦਕਿ 5 ਮੌਤਾਂ ਹੋ ਚੁੱਕੀਆਂ ਹਨ। ਇਸ ਤਰ•ਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 111 ਮਰੀਜ਼ ਇਲਾਜ਼ ਅਧੀਨ ਹਨ।
ਉਨ•ਾਂ ਕਿਹਾ ਕਿ ਇਸ ਮੌਜੂਦਾ ਘੜੀ ਵਿੱਚ ਜ਼ਿਲ•ਾ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਅਣਥੱਕ ਕੰਮ ਕਰ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਤਾਂ ਜੋ ਕੋਵਿਡ 19 ਬਿਮਾਰੀ ਨੂੰ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਉਨ•ਾਂ ਸਥਾਨਕ ਬੱਸ ਅੱਡੇ ‘ਤੇ ਪ੍ਰਵਾਸੀ ਲੋਕਾਂ ਨੂੰ ਭੇਜਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ•ਾਂ ਨਾਲ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।