ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਰਿਹਾਇਸ਼’ਤੇ CBI ਦੇ ਸੀਨੀਅਰ ਅਧਿਕਾਰੀਆਂ ਵੱਲੋ RAID,ਇਲੈਕ੍ਰੋਨਿਕ ਗੈਜੇਟਸ ਅਤੇ ਹੋਰ ਦਸਤਾਵੇਜ਼ਾਂ ਤੇ ਹੋ ਰਹੀ ਜਾਂਚ
ਨਿਊਜ਼ ਪੰਜਾਬ,6 ਫਰਵਰੀ 2025
ਕੇਂਦਰੀ ਜਾਂਚ ਏਜੰਸੀ ਵੱਲੋਂ ਪੰਜਾਬ ਵਿੱਚ ਕੁੱਝ ਥਾਂਵਾਂ ‘ਤੇ ਛਾਪੇ ਮਾਰਨ ਦੀ ਖ਼ਬਰ ਹੈ। ਖਬਰ ਹੈ ਕਿ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸਰਕਾਰੀ ਅਤੇ ਨਿੱਜੀ ਰਿਹਾਇਸ਼ ‘ਤੇ ਵੀ CBI ਦੀ ਰੇਡ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਸਵੇਰੇ 5 ਵਜੇ ਦੀ ਜਾਰੀ ਹੈ।
ਹਾਲਾਂਕਿ ਅਜੇ ਤੱਕ ਸੀਬੀਆਈ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਰਾਣਾ ਗੁਰਜੀਤ ਦੀ ਰਿਹਾਇਸ਼ ‘ਤੇ ਸੀਬੀਆਈ ਦੇ 5-6 ਅਧਿਕਾਰੀ ਦੱਸੇ ਜਾ ਰਹੇ ਹਨ, ਜਿਨ੍ਹਾਂ ਵੱਲੋਂ ਇਲੈਕ੍ਰੋਨਿਕ ਗੈਜੇਟਸ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਫੋਨ ਬੰਦ ਕਰਵਾਏ ਦੱਸੇ ਗਏ ਹਨ। ਨਾਲ ਹੀ ਰੇਡ ਦੌਰਾਨ ਘਰ ਤੋਂ ਕਿਸੇ ਦੇ ਬਾਹਰ ਆਉਣ-ਜਾਣ ‘ਤੇ ਰੋਕ ਲਗਾਈ ਹੋਈ ਹੈ।