ਮੁੱਖ ਖ਼ਬਰਾਂਪੰਜਾਬ

12ਫਰਵਰੀ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ…ਸਕੂਲ, ਕਾਲਜ, ਸਰਕਾਰੀ ਦਫਤਰ ਰਹਿਣਗੇ ਬੰਦ

ਨਿਊਜ਼ ਪੰਜਾਬ,6 ਫਰਵਰੀ 2025

ਪੰਜਾਬ ਭਰ ‘ਚ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦੱਸ ਦੇਈਏ ਕਿ ਇਸ ਦਿਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਦੇ ਚੱਲਦੇ 12 ਫਰਵਰੀ ਨੂੰ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿੱਦਿਅਕ ਅਦਾਰਿਆਂ ਵਿਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਇਹ ਦਿਹਾੜਾ 12 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਲਿਹਾਜ਼ਾ ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।