ਮੁੱਖ ਖ਼ਬਰਾਂਭਾਰਤ

ਅੱਜ ਆਤਿਸ਼ੀ ਮੁੱਖ ਮੰਤਰੀ ਦਾ ਅਹੁਦਾ ਛੱਡਣ ਲਈ ਪਹੁੰਚੇ ਰਾਜ ਭਵਨ , LG ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪੇਗੀ

ਦਿੱਲੀ,9 ਫਰਵਰੀ 2025

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਜਾਣਕਾਰੀ ਅਨੁਸਾਰ ਉਹ ਰਾਜ ਭਵਨ ਪਹੁੰਚ ਗਈ ਹੈ। ਉਹ ਰਾਜ ਭਵਨ ਵਿਖੇ ਉਪ ਰਾਜਪਾਲ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਸ਼ਨੀਵਾਰ ਨੂੰ ਆਏ ਚੋਣ ਨਤੀਜਿਆਂ ਵਿੱਚ ਭਾਜਪਾ ਨੂੰ 48 ਅਤੇ ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ। ਭਾਜਪਾ ਵੱਲੋਂ ਅਜੇ ਤੱਕ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਸੀਐਮ ਆਤਿਸ਼ੀ ਰਾਜ ਭਵਨ ਪਹੁੰਚ ਗਏ ਹਨ। ਉਹ LG ਵੀਕੇ ਸਕਸੈਨਾ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਪਣਗੇ।