ਜਲੰਧਰ ਵਿੱਚ ਆਨਲਾਈਨ ਸਿਖਲਾਈ ਲੈ ਕੇ ਘਰ ਵਿਚ ਬਣਾਉਂਦਾ ਹਥਿਆਰ 10ਵੀਂ ਜਮਾਤ ਦਾ ਵਿਦਿਆਰਥੀ ਗ੍ਰਿਫਤਾਰ,10 ਕੱਟੇ, ਲੋਹੇ ਦੀ ਕਟਰ-ਡਰਿੱਲ ਮਸ਼ੀਨ ਬਰਾਮਦ
ਜਲੰਧਰ,9 ਫਰਵਰੀ 2025
ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨਾਬਾਲਗ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਘਾਹ ਮੰਡੀ ਨੇੜੇ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਕੋਟ ਮੁਹੱਲਾ ਦਾ ਰਹਿਣ ਵਾਲਾ ਹੈ। ਉਸਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।