ਕਰਮੁ ਤੋਂ ਕਰਮਿ ਤੱਕ – ਵਿਚਾਰ ਭਾਈ ਹਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 13 ਫਰਵਰੀ 2025
ਨਿਊਜ਼ ਪੰਜਾਬ
ਕਰਮੁ ਤੋਂ ਕਰਮਿ ਤੱਕ – ਵਿਚਾਰ ਭਾਈ ਹਰਪਾਲ ਸਿੰਘ ਜੀ
ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੨ ਫੱਗਣ ਸੰਮਤ ੫੫੬ ਨਾਨਕਸ਼ਾਹੀ, ਵੀਰਵਾਰ | ੧੩ ਫ਼ਰਵਰੀ, ੨੦੨੫ – ANG–686
Hukamnama Sachkhand Sri Harmandir Sahib Sri Darbar Sahib, Sri Amritsar | Phagun 2 Samvat 556 Nanakshahi, Thursday, February 13, 2025
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
धनासरी महला ५ घरु ६ असटपदी
ੴ सतिगुर प्रसादि ॥
जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूकै मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥
ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ! ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।1। ਭ੍ਰਮਿ—ਭਟਕ ਕੇ। ਥਿਤਿ—{iÔQiq} ਟਿਕਾਉ। ਪਾਈ—ਲੱਭੀ। ਕਰਉ—ਕਰਉਂ, ਮੈਂ ਕਰਦਾ ਹਾਂ। ਗੁਰ—ਹੇ ਗੁਰੂ! ਲਾਗਉਂ,ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।1। ਰਹਾਉ। ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ—ਦੀ ਖ਼ਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ—ਚਿੱਤ ਵਿਚ। ਧਰਉ—ਧਰਉਂ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ! ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।2। ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ —ਧੀਰਜ ਕਰਦੇ। ਪੰਚਾ—ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—ਸਿੰਜ ਦੇਵੇ।3।
ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।
अर्थ :-हे सतिगुरु ! अनेकों जूनों (योनियों) में भटक भटक के (योनियों से बचने का ओर कोई) ठहराव नहीं खोजा जा सका। अब मैं तेरी चरणी आ पड़ा हूँ, मैं तेरी ही सेवा करता हूँ, मुझे परमात्मा (के मिलाप) का मार्ग बता दो।1।रहाउ। हे गुरु ! जो जो जीव (जिस किसी) योनि में आया है, वह उस (योनि) में ही (माया के मोह में) फँस रहा है। मानुख जन्म (किसी ने) किस्मत के साथ प्राप्त किया है। हे गुरु ! मैंने तो तेरा सहारा देखा है। आपने हाथ दे के (मुझे माया के मोह से) बचा ले। कृपा कर के मुझे भगवान-पातिशाह के साथ मिला दे।1। हे भाई ! मैं (नित्य) माया की खातिर (ही) अनेकों यत्न करता रहता हूँ, मैं (माया को ही) विशेष तौर पर आपने मन में टिकाई रखता हूँ, सदा ‘मेरी माया,मेरी माया’ करते हुए ही (मेरी उम्र बीतती) जा रही है। (अब मेरा मन करता है कि) मुझे कोई ऐसा संत मिल जाए, जो (मेरे अंदर माया वाली) सारी सोच दूर कर दे, और, भगवान के साथ मेरा प्यार बना दे।2। हे भाई ! मैंने सारे वेद पढ़ देखे हैं, (इन के पढ़ने से भगवान के साथ से) मन की दूरी खत्म नहीं होती, (वेद आदिक के पढ़ने से) ज्ञान-इंद्रे एक क्षण के लिए भी शांत नहीं होतेे। हे भाई ! कोई ऐसा भक्त (मिल जाए) जो (आप) माया से निरलेप हो, (वही भक्त) मेरे हृदय में आत्मिक जीवन देने वाला नाम-जल सिंजो सकता है।3।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ!!