ਪ੍ਰਵਾਸੀਆਂ ਨੂੰ ਲੈ ਕੇ ਲੁਧਿਆਣਾ ਤੋਂ ਉੱਤਰ ਪ੍ਰਦੇਸ਼ ਅਤੇ ਝਾਰਖੰਡ ਲਈ ਦੋ ਰੇਲਾਂ ਰਵਾਨਾ

ਦੋਵੇਂ ਰੇਲਾਂ ਰਾਹੀਂ 2000 ਤੋਂ ਵਧੇਰੇ ਯਾਤਰੀ ਗਏ ਬਰੇਲੀ ਅਤੇ ਡਾਲਟਨਗੰਜ
-ਜ਼ਿਲ•ਾ ਲੁਧਿਆਣਾ ਵਿੱਚ 110 ਮਰੀਜ਼ ਇਲਾਜ਼ ਅਧੀਨ-ਡਿਪਟੀ ਕਮਿਸ਼ਨਰ
ਲੁਧਿਆਣਾ, 6 ਮਈ ( ਨਿਊਜ਼ ਪੰਜਾਬ) -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਫਸੇ ਹੋਰ ਰਾਜਾਂ ਦੇ ਲੋਕਾਂ ਨੂੰ ਉਨ•ਾਂ ਦੇ ਰਾਜਾਂ ਵਿੱਚ ਭੇਜਣ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਦੋ ਰੇਲ•ਾਂ ਬਰੇਲੀ (ਉੱਤਰ ਪ੍ਰਦੇਸ਼) ਅਤੇ ਡਾਲਟਨਗੰਜ (ਝਾਰਖੰਡ) ਲਈ ਰਵਾਨਾ ਹੋਈਆਂ। ਇਨ•ਾਂ ਰੇਲ•ਾਂ ਵਿੱਚ 2000 ਦੇ ਕਰੀਬ ਲੋਕ ਆਪਣੇ ਆਪਣੇ ਘਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਰਵਾਨਾ ਹੋਏ। ਦੱਸਣਯੋਗ ਹੈ ਕਿ ਬੀਤੀ ਰਾਤ ਵੀ ਪ੍ਰਯਾਗਰਾਜ (ਉੱਤਰ ਪ੍ਰਦੇਸ਼) ਲਈ ਇੱਕ ਰੇਲ ਰਵਾਨਾ ਹੋਈ ਸੀ, ਜਿਸ ਵਿੱਚ 900 ਤੋਂ ਵਧੇਰੇ ਲੋਕ ਰਵਾਨਾ ਹੋਏ ਸਨ।
ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਰੇਲਾਂ ਰਾਹੀਂ ਹੋਰ ਰਾਜਾਂ ਨੂੰ ਭੇਜੇ ਜਾਣ ਦੀ ਇਸ ਸਹੂਲਤ ਦਾ ਲਾਭ ਸਿਰਫ ਉਨ•ਾਂ ਪ੍ਰਵਾਸੀ ਲੋਕਾਂ ਨੂੰ ਹੀ ਮਿਲੇਗਾ, ਜਿਨ•ਾਂ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ www.covidhelp.punjab.gov.in  ‘ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਉਨ•ਾਂ ਦੀ ਅੱਜ ਦੁਪਹਿਰ ਤੱਕ ਗਿਣਤੀ 6 ਲੱਖ ਤੋਂ ਵਧੇਰੇ ਬਣਦੀ ਹੈ। ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਉਨ•ਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਜਿਹੜੇ ਲੋਕਾਂ ਨੇ ਅਪਲਾਈ ਕੀਤਾ ਹੈ, ਉਨ•ਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮੋਬਾਈਲ ਰਾਹੀਂ ਮੈਸੇਜ਼ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਿਨ•ਾ ਰਜਿਸਟ੍ਰੇਸ਼ਨ ਜਾਣ ਦੇ ਚਾਹਵਾਨ ਲੋਕਾਂ ਨੂੰ ਪ੍ਰਸਾਸ਼ਨ ਵੱਲੋਂ ਨਹੀਂ ਜਾਣ ਦਿੱਤਾ ਜਾਵੇਗਾ।

ਉਨ•ਾਂ ਕਿਹਾ ਕਿ ਭਵਿੱਖ ਵਿੱਚ ਵੀ ਭੇਜੇ ਜਾਣ ਵਾਲੇ ਲੋਕਾਂ ਨੂੰ ਮੈਸੇਜ਼ ਰਾਹੀਂ ਸੂਚਿਤ ਕੀਤਾ ਜਾਵੇਗਾ ਕਿ ਉਹ ਰੇਲ ਰਾਹੀਂ ਜਾਣ ਲਈ ਦੱਸੀ ਜਗ•ਾਂ ‘ਤੇ ਪਹੁੰਚ ਜਾਣ। ਉਨ•ਾਂ ਦੱਸਿਆ ਕਿ ਭੇਜੇ ਜਾਣ ਵਾਲੇ ਵਿਅਕਤੀਆਂ ਦੀ ਬਕਾਇਦਾ ਮੈਡੀਕਲ ਸਕਰੀਨਿੰਗ ਕੀਤੀ ਜਾ ਰਹੀ ਹੈ। ਜੋ ਵਿਅਕਤੀ ਮੈਡੀਕਲੀ ਫਿੱਟ ਆਉਣਗੇ ਉਨ•ਾਂ ਨੂੰ ਹੀ ਵਾਪਸ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰੇਲ ਸਫਰ ਦੌਰਾਨ ਵੀ ਇਨ•ਾਂ ਯਾਤਰੀਆਂ ਨੂੰ ਇੱਕ ਦੂਜੇ ਨਾਲ ਜਿਆਦਾ ਮਿਲਣ ਨਹੀਂ ਦਿੱਤਾ ਜਾਵੇਗਾ।
ਉਨ•ਾਂ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਸਹਿਯੋਗ ਕਰਨ ਤਾਂ ਜੋ ਉਨ•ਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਭੇਜਿਆ ਜਾ ਸਕੇ। ਜੇਕਰ ਉਨ•ਾਂ ਵੱਲੋਂ ਸਹਿਯੋਗ ਨਹੀਂ ਕੀਤਾ ਜਾਵੇਗਾ ਤਾਂ ਉਨ•ਾਂ ਦੇ ਜਾਣ ਵਿੱਚ ਹੋਰ ਵੀ ਦੇਰੀ ਹੋ ਸਕਦੀ ਹੈ। ਉਨ•ਾਂ ਨੂੰ ਆਪਣੀ ਵਾਰੀ ਦੀ ਇੰਤਜ਼ਾਰ ਕਰਨੀ ਚਾਹੀਦੀ ਹੈ। ਇਸ ਮੌਕੇ ਜਾਣ ਵਾਲੇ ਪ੍ਰਵਾਸੀ ਲੋਕਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।
ਇਸ ਦੌਰਾਨ ਸ੍ਰੀ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 3608 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 3217 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ•ਾਂ ਵਿੱਚ 3124 ਨਮੂਨੇ ਨੈਗੇਟਿਵ ਆਏ ਹਨ। ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 123 ਨਮੂਨੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 19 ਹੋਰ ਜ਼ਿਲਿ•ਆਂ ਨਾਲ ਸੰਬੰਧਤ ਲੋਕਾਂ ਦੇ ਨਮੂਨੇ ਪਾਜ਼ੀਟਿਵ ਪਾਏ ਗਏ ਹਨ। 8  ਮਰੀਜ ਠੀਕ ਹੋ ਚੁੱਕੇ ਹਨ ਜਦਕਿ 5 ਮੌਤਾਂ ਹੋ ਚੁੱਕੀਆਂ ਹਨ। ਇਸ ਤਰ•ਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 110 ਮਰੀਜ਼ ਇਲਾਜ਼ ਅਧੀਨ ਹਨ।
ਉਨ•ਾਂ ਕਿਹਾ ਕਿ ਇਸ ਮੌਜੂਦਾ ਘੜੀ ਵਿੱਚ ਜ਼ਿਲ•ਾ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਅਣਥੱਕ ਕੰਮ ਕਰ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਤਾਂ ਜੋ ਕੋਵਿਡ 19 ਬਿਮਾਰੀ ਨੂੰ ਖ਼ਤਮ ਕੀਤਾ ਜਾ ਸਕੇ।