ਮੁੱਖ ਖ਼ਬਰਾਂਪੰਜਾਬਅੰਤਰਰਾਸ਼ਟਰੀ

ਅਮਰੀਕਾ ਵਿੱਚੋਂ ਦੇਸ਼ ਨਿਕਾਲਾ : ਇੱਕ ਨਹੀਂ ਦੋ ਅਮਰੀਕੀ ਫੋਜ਼ੀ ਜਹਾਜ਼ ਆ ਰਹੇ ਹਨ ਅੰਮ੍ਰਿਤਸਰ – ਗਿਣਤੀ ਪੁੱਜੀ 16000 ਤੇ 

ਨਿਊਜ਼ ਪੰਜਾਬ 

ਅਮਰੀਕਾ ਵੱਲੋਂ ‘ ਦੇਸ਼ ਨਿਕਾਲੇ ‘ ਕਾਰਨ ਭਾਰਤੀਆਂ ਨੂੰ ਲੈ ਕੇ ਇੱਕ ਨਹੀਂ ਦੋ ਅਮਰੀਕੀ ਫੋਜ਼ੀ ਜਹਾਜ਼ ਅਮ੍ਰਿਤਸਰ ਪੁੱਜ ਰਹੇ ਹਨ ਇਸ ਤੋਂ ਪਹਿਲਾਂ ਇੱਕ ਜਹਾਜ਼ 104 ਭਾਰਤੀਆਂ ਨੂੰ ਛੱਡ ਚੁੱਕਾ ਹੈ, ਭਾਰਤ ਸਰਕਾਰ ਨੇ ਕਿਹਾ ਕਿ 2009 ਤੋਂ ਹੁਣ ਤੱਕ ਕੁੱਲ 15,756 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਭਾਰਤ ਭੇਜਿਆ ਗਿਆ ਹੈ।

ਇੱਕ ਅਮਰੀਕੀ ਫੌਜੀ ਟਰਾਂਸਪੋਰਟ ਜਹਾਜ਼ C-17 ਗਲੋਬਮਾਸਟਰ-III 16 ਫਰਵਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇਅਧਿਕਾਰਤ ਸੂਤਰਾਂ ਅਨੁਸਾਰ, ਭਾਰਤੀਆਂ ਨੂੰ ਲੈ ਕੇ ਜਾਣ ਵਾਲਾ ਅਮਰੀਕੀ ਫੌਜੀ ਜਹਾਜ਼ ਸ਼ਨੀਵਾਰ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ।

ਇੱਕ ਹੋਰ ਅਮਰੀਕੀ ਜਹਾਜ਼ ਜਿਸ ਵਿੱਚ 157 ਭਾਰਤੀ ਸਵਾਰ ਹਨ, ਐਤਵਾਰ ਨੂੰ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਵੀ ਕੱਢੇ ਜਾ ਰਹੇ ਭਾਰਤੀਆਂ ਦਾ ਬਚਾਅ ਨਹੀਂ ਕਰ ਸਕੀ 

ਇੱਕ ਅਮਰੀਕੀ ਫੌਜੀ ਟਰਾਂਸਪੋਰਟ ਜਹਾਜ਼ C-17 ਗਲੋਬਮਾਸਟਰ-III 16 ਫਰਵਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇਗਾ। ਇਸ ਵਿੱਚ ਲਗਭਗ 119 ਭਾਰਤੀ ਨਾਗਰਿਕ ਸ਼ਾਮਲ ਹੋਣਗੇ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ ਅੱਠ, ਉੱਤਰ ਪ੍ਰਦੇਸ਼ ਦੇ ਤਿੰਨ, ਰਾਜਸਥਾਨ-ਮਹਾਰਾਸ਼ਟਰ ਦੇ ਦੋ-ਦੋ ਅਤੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਦਾ ਇੱਕ-ਇੱਕ ਵਿਅਕਤੀ ਸ਼ਾਮਲ ਹੈ।  ਇੱਕ ਹੋਰ ਅਮਰੀਕੀ ਜਹਾਜ਼ ਜਿਸ ਵਿੱਚ 157 ਲੋਕ ਸਵਾਰ ਹਨ, ਦੇ ਐਤਵਾਰ ਨੂੰ ਅੰਮ੍ਰਿਤਸਰ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ 104 ਭਾਰਤੀਆਂ ਨੂੰ ਲਿਆਂਦਾ ਗਿਆ ਸੀ,

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ, 6 ਫਰਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਇੱਕ ਬਿਆਨ ਦਿੱਤਾ ਸੀ ਕਿ ਅਮਰੀਕੀ ਅਧਿਕਾਰੀਆਂ ਦੀ ਅਜਿਹੀ ਕਾਰਵਾਈ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਨੇ ਪਿਛਲੇ 15 ਸਾਲਾਂ ਵਿੱਚ ਵਾਪਸ ਭੇਜੇ ਗਏ ਭਾਰਤੀਆਂ ਦੇ ਅੰਕੜਿਆਂ ਦਾ ਵੀ ਖੁਲਾਸਾ ਕੀਤਾ। ਮੰਤਰੀ ਨੇ ਰਾਜ ਸਭਾ ਨੂੰ ਦੱਸਿਆ ਸੀ ਕਿ 2009 ਤੋਂ ਹੁਣ ਤੱਕ ਕੁੱਲ 15,756 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਵਾਪਸ ਭਾਰਤ ਭੇਜਿਆ ਗਿਆ ਹੈ।

•ਪੰਜਾਬ ਸਰਕਾਰ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆਂ ਅਤੇ ਜੰਜੀਰਾ ਨਾਲ ਜੱਕੜ ਕੇ ਫੋਜੀ ਜਹਾਜ਼ ਵਿੱਚ ਲਿਆਉਣ ਅਤੇ ਇਸ ਕਾਰਵਾਈ ਲਈ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਇੰਟਰਨੈਸ਼ਨਲ ਏਅਰ ਪੋਰਟ ਨੂੰ ਚੁਣੇ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ, ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀ ਕਿਹਾ ਉਹ ਹੇਠਲੇ ਲਿੰਕ ਨੂੰ ਟੱਚ ਕਰਕੇ ਪੜ੍ਹੋ ਅਤੇ ਸੁਣੋ !

https://newspunjab.net/?p=55622