ਤਰਨਤਾਰਨਮੁੱਖ ਖ਼ਬਰਾਂਪੰਜਾਬ

ਤਰਨਤਾਰਨ’ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ,ਪੁਲਿਸ ਦੀ ਗੋਲੀ ਨਾਲ ਇੱਕ ਜਖਮੀ,2 ਹੋਰ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ

ਨਿਊਜ਼ ਪੰਜਾਬ

ਤਰਨਤਾਰਨ,15 ਫਰਵਰੀ 2025 – ਤਰਨਤਾਰਨ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ ਹੈ। ਲੰਡਾ ਹਰੀਕੇ ਗੈਂਗ ਦੇ ਗੁਰਗਿਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇ ਦੌਰਾਨ ਮੁਲਜ਼ਮਾਂ ਨੂੰ ਗੱਡੀ ਰੋਕਣ ਲਈ ਕਿਹਾ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਫ਼ਾਇਰਿੰਗ ਕਰ ਦਿੱਤੀ।ਫ਼ਾਇਰਿੰਗ ਤੋਂ ਬਾਅਦ ਮੁਲਜ਼ਮਾਂ ਨੇ ਗੱਡੀ ਭਜਾ ਤੇ ਖੇਤਾਂ ਵਿਚ ਵਾੜ ਦਿੱਤੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿਚ 1 ਗੁਰਗੇ ਨੂੰ ਗੋਲੀ ਲੱਗੀ। ਜਦਕਿ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ