ਮੁੱਖ ਖ਼ਬਰਾਂਸਾਡਾ ਵਿਰਸਾ

ਗੁਰਬਾਣੀ ਹੀ ਦੁੱਖਾਂ ਦਾ ਇਲਾਜ ਹੈ-ਵਿਚਾਰ ਭਾਈ ਸਰਬਜੀਤ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 16 ਫਰਵਰੀ 2025

ਨਿਊਜ਼ ਪੰਜਾਬ 

ਗੁਰਬਾਣੀ ਹੀ ਦੁੱਖਾਂ ਦਾ ਇਲਾਜ ਹੈ-ਵਿਚਾਰ ਭਾਈ ਸਰਬਜੀਤ ਸਿੰਘ ਜੀ 

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੦੫ ਫੱਗਣ ਐਤਵਾਰ ੧੬ ਫ਼ਰਵਰੀ, ੨੦੨੫

Hukamnama:Sri Darbar Sahib Ji Sri Amritsar Sahib Ang–594 16-Feb-2025

ਸਲੋਕੁ ਮਃ ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥

सलोकु मः ३ ॥

सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ हउमै मैलु न चुकई नामि न लगै पिआरु ॥ इकि आपे बखसि मिलाइअनु दुबिधा तजि विकार ॥ नानक इकि दरसनु देखि मरि मिले सतिगुर हेति पिआरि ॥१॥ मः ३ ॥ सतिगुरू न सेविओ मूरख अंध गवारि ॥ दूजै भाइ बहुतु दुखु लागा जलता करे पुकार ॥ जिन कारणि गुरू विसारिआ से न उपकरे अंती वार ॥ नानक गुरमती सुखु पाइआ बखसे बखसणहार ॥२॥ पउड़ी ॥ तू आपे आपि आपि सभु करता कोई दूजा होइ सु अवरो कहीऐ ॥ हरि आपे बोलै आपि बुलावै हरि आपे जलि थलि रवि रहीऐ ॥ हरि आपे मारै हरि आपे छोडै मन हरि सरणी पड़ि रहीऐ ॥ हरि बिनु कोई मारि जीवालि न सकै मन होइ निचिंद निसलु होइ रहीऐ ॥ उठदिआ बहदिआ सुतिआ सदा सदा हरि नामु धिआईऐ जन नानक गुरमुखि हरि लहीऐ ॥२१॥१॥ सुधु ॥

ਅਰਥ:- ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।1। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।2। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। 21।1। ਸੁਧੁ।

अर्थ :-जितना यह सारा संसार है (इस में) हरेक जीव सतिगुरु के दर्शन करता है (पर) केवल दर्शन करने से मुक्ति नहीं मिलती, जब तक जीव सतिगुरु के शब्द में विचार नहीं करता, (क्योंकि विचार करने के बिना) अहंकार (-रूप मन की) मैल नहीं उतरती और नाम में प्यार नहीं बनता । कई मनुष्यो को भगवान ने आप ही कृपा कर के मिला लिया है जिस जिस ने मेर-तेर और विकार छोडे हैं । हे नानक ! कई मनुख (सतिगुरु का) दर्शन कर के सतिगुरु के प्यार में बिरती जोड़ के मर के (भावार्थ, आपा गवा के) हरि में मिल गए हैं ।1 । अंधे मूर्ख गवार ने अपने सतिगुरु की सेवा नहीं की, माया के प्यार में जब बहुत दुखी हुआ तब जलता हुआ परेशान होता है; और जिन के लिए सतिगुरु को विसारा है वह आखरी समय नहीं पुकरते । हे नानक ! गुरु की मति लेने से ही सुख मिलता है और बख्शने वाला हरि बख्शता है ।2 । हे हरि ! तूँ आप ही आप हैं और आप ही सब कुछ पैदा करता हैं, किसी ओर दूजे को पैदा करने वाला तो ही कहें, अगर कोई ओर हो ही । हरि आप ही (सब जीवों में) बोलता है, आप ही सब को बुलवाता है और आप ही जल में थल में विआप रहा है । हे मन ! हरि आप ही मारता है और आप ही बख्शता है, (इस लिए) हरि की शरण में पड़ा रहो । हे मन ! हरि के बिना कोई ओर ना मार सकता है ना जिवाल सकता है (इस लिए) निसचिंत हो रहो और लंमीआँ ताण छोड़ (भावार्थ, किसी ओर की ओट ना ताक और सब से बडे हरि की आशा रख) । हे दास नानक ! अगर उठते बैठते और सोते हर समय हरि का नाम सिमरे तो सतिगुरु के सनमुख हो के हरि मिल जाता है ।21 ।1 । *सुधु।*

ਵਾਹਿਗੁਰੂ ਜੀ ਕਾ ਖਾਲਸਾ !!  ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩