ਨਿਊਜ਼ ਪੰਜਾਬ
ਮਾਨਸਾ,16 ਫਰਵਰੀ 2025
ਮਾਨਸਾ ਨੇੜਲੇ ਪਿੰਡ ਭੈਣੀ ਬਾਘਾ’ ਚ ਬੱਸ ਵੱਲੋਂ ਬ੍ਰੇਕ ਲਗਾਉਣ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਮਾਂ-ਧੀ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਮਾਂ-ਧੀ ਨੂੰ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ‘ਤੇ ਵਿਆਹ ਸਮਾਗਮ ‘ਚ ਜਾ ਰਿਹਾ ਸੀ।
