ਮੁੱਖ ਖ਼ਬਰਾਂਸਾਡਾ ਵਿਰਸਾ

ਮਨ ਬੇਚੈਨ ਰਹਿੰਦਾ……ਕਾਰਨ?-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 18 ਫਰਵਰੀ 2025

ਨਿਊਜ਼ ਪੰਜਾਬ 

ਮਨ ਬੇਚੈਨ ਰਹਿੰਦਾ……ਕਾਰਨ?-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੦੭ਫੱਗਣ ਮੰਗਲਵਾਰ ੧੮ ਫ਼ਰਵਰੀ, ੨੦੨੫

HUKAMNAMA:SRI DARBAR SAHIB JI,SRI AMRITSAR SAHIB,ANG–850,18-FEB-2025

ਸਲੋਕ ਮਃ ੩ ॥

ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਰਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥

ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥

ਪੰਜਾਬੀ ਵਿਆਖਿਆ : ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ (ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ। ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ। ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! (ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।੧। ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। (ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)। ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦਾ ਹੈ ਤਦੋਂ ਮਨੁੱਖ ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ।੨।

सलोक मः ३ ॥

ध्रिगु एह आसा दूजे भाव की जो मोहि माइआ चितु लाए ॥ हरि सुखु पल्हरि तिआगिआ नामु विसारि दुखु पाए ॥ मनमुख अगिआनी अंधुले जनमि मरहि फिरि आवै जाए ॥ कारज सिधि न होवनी अंति गइआ पछुताए ॥ जिसु करमु होवै तिसु सतिगुरु मिलै सो हरि हरि नामु धिआए ॥ नामि रते जन सदा सुखु पाइन्हि जन नानक तिन बलि जाए ॥१॥ आसा मनसा जगि मोहणी जिनि मोहिआ संसारु ॥ सभु को जम के चीरे विचि है जेता सभु आकारु ॥ हुकमी ही जमु लगदा सो उबरै जिसु बखसै करतारु ॥ नानक गुर परसादी एहु मनु तां तरै जा छोडै अहंकारु ॥ आसा मनसा मारे निरासु होइ गुर सबदी वीचारु ॥२॥

अर्थ :-जो मनुख माया के मोह में (अपना) चित् जोड़ता है उस की यह माया के साथ प्रेम बढाने वाली आशा (उस के लिए) फिटकार ही कमाने वाली होती है (क्योंकि वह मनुख) परमात्मा के नाम का आनंद पराली के बदले त्यागता है, परमात्मा का नाम भुला के वह दु:ख (ही) पाता है । अपने मन के पिछे चलने वाले मनुख आत्मिक जीवन की सूझ से स्खणे रहते हैं, जीवन का सही मार्ग उनको नहीं दिखता (इस लिए वह) जन्म मरन के गेड़ में पड़े रहते हैं। मनमुख बंदा बार बार जन्म लेता व मरता रहता है। (भगवान को विसार के मनमुख ने ओर ओर कई धंधे सहेड़े होते हैं, उन) कामों में (उस को) कामयाबीआँ नहीं होती, आखिर यहाँ से हाहुके लेता ही जाता है । जिस मनुख पर भगवान की कृपा होती है उस को गुरु मिलता है, वह सदाभगवान का नाम सुमिरता है । नाम में रंगे हुए मनुख सदाआत्मिक आनंद मनाते हैं । हे दास नानक ! (बोल-) मैं उन से सदके जाता हूँ ।1। हे भाई ! (हर समय माया की) आशा (हर समय माया की ही) चितवनी जगत में (जीवों को) मोह रही है, इस ने सारे जगत को आपने वश में किया हुआ है। जितना भी जगत दिख रहा है (इस आसा मनसा के कारण जगत का) हरेक जीव आत्मिक मौत के पंजे में है । (पर) यह आत्मिक मौत (परमात्मा के) हुक्म में ही व्यापती है (इस लिए इस से) वही बचता है जिस ऊपर करतार कृपा करता है (और, परमात्मा बख्शश करता है गुरु के द्वारा) । हे नानक ! जब गुरु की कृपा के साथ मनुख (अपने अंदर से) अहंकार दूर करता है, जब गुरु के शब्द में सुरति जोड़ता है तब मनुख आसा मनसा को खत्म कर लेता है (दुनिया की किरत-कार करता हुआ ही) आशायों से ऊँचा रहता है, तब मनुख का मन (आसा मनसा की घुंमण-घेरी में से) पार निकल जाता है ।2।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩