-ਰਾਜਸੀ ਲੋਕ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅੱਗੇ ਆਉਣ-ਲੋਕ ਸਭਾ ਮੈਂਬਰ-ਰਵਨੀਤ ਸਿੰਘ ਬਿੱਟੂ ਅਤੇ ਮਮਤਾ ਆਸ਼ੂ ਯਾਤਰੀਆਂ ਲਈ ਜ਼ਰੂਰੀ ਵਸਤਾਂ ਅਤੇ ਖਾਧ ਪਦਾਰਥ ਲੈ ਕੇ ਪਹੁੰਚੇ
ਨਿਊਜ਼ ਪੰਜਾਬ
ਲੁਧਿਆਣਾ, 6 ਮਈ -ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੋਵਿਡ 19 ਦੇ ਚੱਲਦਿਆਂ ਮੌਜੂਦਾ ਸਮੇਂ ਦੇਸ਼ ਅਤੇ ਲੋਕ ਸੰਕਟ ਦੀ ਸਥਿਤੀ ਵਿੱਚੋਂ ਨਿਕਲ ਰਹੇ ਹਨ। ਇਸ ਮੌਕੇ ਰਾਜਸੀ ਲੋਕਾਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਸੇਵਾ ਭਾਵਨਾ ਨਾਲ ਅੱਗੇ ਆਉਣਾ ਚਾਹੀਦਾ ਹੈ। ਇਹ ਵਿਚਾਰ ਅੱਜ ਉਨ•ਾਂ ਸਥਾਨਕ ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਵਿਖੇ ਚਲਾਏ ਜਾ ਰਹੇ ਆਈਸੋਲੇਸ਼ਨ ਕੇਂਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ•ਾਂ ਨਾਲ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਕੌਂਸਲਰ ਸ੍ਰੀ ਸਨੀ ਭੱਲਾ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਉਨ•ਾਂ ਨੇ ਆਈਸੋਲੇਸ਼ਨ ਵਿੱਚ ਰੁਕੇ ਯਾਤਰੀਆਂ ਲਈ ਉਨ•ਾਂ ਲਈ ਲੋੜੀਂਦੇ ਸਮਾਨ ਅਤੇ ਫਲ•ਾਂ ਦੇ ਪੈਕੇਟ ਵੰਡੇ। ਇਸ ਤੋਂ ਇਲਾਵਾ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਯਾਤਰੀਆਂ ਲਈ 5000 ਬਿਸਕੁਟ ਪੈਕੇਟ ਅਤੇ 50 ਪੀ. ਪੀ. ਈ. ਕਿੱਟਾਂ ਦੀ ਵੰਡ ਕੀਤੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਇਸ ਸੈਂਟਰ ਵਿੱਚ ਵੱਡੀ ਮਾਤਰਾ ਵਿੱਚ ਮੈਡੀਕਲ ਸਹੂਲਤ ਵਾਲਾ ਸਾਜੋ ਸਮਾਨ ਅਤੇ ਖਾਧ ਪਦਾਰਥ ਭੇਜੇ ਜਾ ਰਹੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਵੀ ਕਮੀ ਨਹੀਂ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਦੀ ਮੰਗ ‘ਤੇ ਉਨ•ਾਂ ਨੇ ਆਪਣੇ ਐੱਮ. ਪੀ. ਲੈਡ ਫੰਡਾਂ ਵਿੱਚੋਂ ਕਰੀਬ 1 ਕਰੋੜ ਰੁਪਏ ਦਾ ਸਿਹਤ ਸਾਜੋ ਸਮਾਨ ਮੁਹੱਈਆ ਕਰਵਾਇਆ ਹੈ। ਉਨ•ਾਂ ਬੀਤੇ ਦਿਨੀਂ ਸਥਾਨਕ ਜ਼ਿਲ•ਾ ਪ੍ਰੀਸ਼ਦ ਦਫ਼ਤਰ ਵਿਖੇ ਇਹ ਸਾਜੋ ਸਮਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਪੁਰਦ ਕੀਤਾ ਸੀ।
ਸ੍ਰ. ਬਿੱਟੂ ਨੇ ਕਿਹਾ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਕਾਰਨ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਉਨ•ਾਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਲੋੜਾਂ ਬਾਰੇ ਜਾਣੂ ਕਰਾਉਣ ਲਈ ਕਿਹਾ ਸੀ। ਜਦੋਂ ਉਨ•ਾਂ ਨੂੰ ਡਿਮਾਂਡ ਪ੍ਰਾਪਤ ਹੋਈ ਸੀ ਤਾਂ ਉਨ•ਾਂ ਨੇ ਇਹ ਸਮਾਨ ਖਰੀਦਣ ਲਈ ਤੁਰੰਤ 1 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ।
ਸ੍ਰ. ਬਿੱਟੂ ਨੇ ਕਿਹਾ ਕਿ ਉਨ•ਾਂ ਨੇ ਸਿਹਤ ਵਿਭਾਗ ਨੂੰ ਲੋੜ ਪੈਣ ‘ਤੇ ਹੋਰ ਸਾਜੋ ਸਮਾਨ ਖਰੀਦਣ ਲਈ ਹੋਰ ਫੰਡ ਜਾਰੀ ਕਰਨ ਦਾ ਵੀ ਭਰੋਸਾ ਦਿਵਾਇਆ। ਉਨ•ਾਂ ਕਿਹਾ ਕਿ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਉਨ•ਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਕੋਵਿਡ 19 ਵਿਰੁਧ ਲੜੀ ਜਾ ਰਹੀ ਲੜਾਈ ਦੀ ਪ੍ਰਸ਼ੰਸ਼ਾ ਕੀਤੀ।