ਐਡਵੋਕੇਟ ਕਰਨਦੀਪ ਸਿੰਘ ਕੈਰੋਂ / ਨਿਊਜ਼ ਪੰਜਾਬ
ਨਵੀਂ ਦਿੱਲੀ, 20 ਫਰਵਰੀ – ਨਵੀਂ ਦਿੱਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ, ਮੁੱਖ ਮੰਤਰੀ ਦੇ ਨਾਲ ਛੇ ਮੰਤਰੀ ਵੀ ਸਹੁੰ ਚੁੱਕਣਗੇ। ਜਿਨ੍ਹਾਂ ਦੇ ਨਾਮ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ ਇਸ ਸੂਚੀ ਵਿੱਚ ਛੇ ਵਿਧਾਇਕਾਂ ਦੇ ਨਾਮ ਸ਼ਾਮਲ ਹਨ।
ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ, ਭਾਜਪਾ ਵਿਧਾਇਕ ਦਲ ਦੀ ਨੇਤਾ ਰੇਖਾ ਗੁਪਤਾ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪਹਿਲੇ ਸਹੁੰ ਚੁੱਕ ਸਮਾਗਮ ਦੌਰਾਨ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕਣ ਵਾਲੇ ਵਿਧਾਇਕਾਂ ਦੀ ਸੂਚੀ ਵੀ ਉਪ ਰਾਜਪਾਲ ਨੂੰ ਸੌਂਪ ਦਿੱਤੀ ਗਈ। ਉਪ ਰਾਜਪਾਲ 20 ਫਰਵਰੀ ਨੂੰ ਸਹੁੰ ਚੁੱਕ ਸਮਾਗਮ ਲਈ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਸੱਦਾ ਦੇਣਗੇ।
ਨਵੀਂ ਦਿੱਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ, ਮੁੱਖ ਮੰਤਰੀ ਦੇ ਨਾਲ ਛੇ ਮੰਤਰੀ ਵੀ ਸਹੁੰ ਚੁੱਕਣਗੇ। ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਰਵਿੰਦਰ ਇੰਦਰਾਜ ਦਿੱਲੀ ਵਿੱਚ ਕੈਬਨਿਟ ਮੰਤਰੀ ਹੋਣਗੇ।
6 ਨਵੇਂ ਮੰਤਰੀਆਂ ਦਾ ਵੇਰਵਾ
1. ਪ੍ਰਵੇਸ਼ ਵਰਮਾ ਜੋ ਨਵੀਂ ਦਿੱਲੀ ਤੋਂ ਵਿਧਾਇਕ ਚੁਣੇ ਗਏ ਅਤੇ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਦਿੱਲੀ ਦੇ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਵਰਮਾਨੂੰ ਉੱਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ
2. ਕਰਾਵਲ ਨਗਰ ਤੋਂ ਵਿਧਾਇਕ ਕਪਿਲ ਮਿਸ਼ਰਾ ਨੂੰ ਵੀ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਣਾ ਹੈ। ਭਾਜਪਾ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਵੀ ਰਹਿ ਚੁੱਕੇ ਹਨ।
3. ਆਸ਼ੀਸ਼ ਸੂਦ ਵੀ ਅੱਜ ਮੰਤਰੀ ਵਜੋਂ ਸਹੁੰ ਚੁੱਕਣਗੇ। ਆਸ਼ੀਸ਼ ਸੂਦ ਨੇ ਜਨਕਪੁਰੀ ਤੋਂ ਚੋਣ ਜਿੱਤੀ ਹੈ। ਉਹ ਪਹਿਲੀ ਵਾਰ ਵਿਧਾਇਕ ਬਣੇ ਹਨ।
4. ਮਨਜਿੰਦਰ ਸਿੰਘ ਸਿਰਸਾ ਨੂੰ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਗੇ । ਉਹ ਰਾਜੌਰੀ ਗਾਰਡਨ ਤੋਂ ਵਿਧਾਇਕ ਹਨ। ਸਾਲ 2021 ਵਿੱਚ, ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਨ । ਦਿੱਲੀ ਵਿੱਚ ਭਾਜਪਾ ਦਾ ਸਿੱਖ ਚਿਹਰਾ ਹਨ।
5. ਪੰਕਜ ਸਿੰਘ – ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਵਿਕਾਸਪੁਰੀ ਤੋਂ ਜਿੱਤਣ ਵਾਲੇ ਵਿਧਾਇਕ ਪੰਕਜ ਸਿੰਘ ਦਾ ਨਾਮ ਵੀ ਸ਼ਾਮਲ ਹੈ।
6. ਰਵਿੰਦਰ ਇੰਦਰਾਜ ਵੀ ਰੇਖਾ ਗੁਪਤਾ ਦੇ ਨਾਲ ਸਹੁੰ ਚੁੱਕਣਗੇ। ਉਹ ਪਹਿਲੀ ਵਾਰ ਬਵਾਨਾ ਰਾਖਵੀਂ ਸੀਟ ਤੋਂ ਵਿਧਾਇਕ ਬਣੇ ਹਨ।
