ਤੇਜ਼ ਰਫ਼ਤਾਰ ਕਾਰ ਨੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲਿਆ,ਘਟਨਾ ਤੋਂ ਬਾਅਦ ਕਾਰ ਚਾਲਕ ਫਰਾਰ
ਨਿਊਜ਼ ਪੰਜਾਬ,24 ਫਰਵਰੀ 2025
ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਦੋਵੇਂ ਖੇਤ ਤੋਂ ਵਾਪਸ ਆ ਰਹੇ ਸਨ।ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਕਰ ਰਹੀ ਹੈ।
ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਟੱਕਰ ਤੋਂ ਬਾਅਦ ਦਰੱਖ਼ਤ ਨਾਲ ਟਕਰਾ ਗਈ। ਬਹਾਵਲ ਥਾਣੇ ਦੇ ਏਐਸਆਈ ਬਲਵੀਰ ਸਿੰਘ ਮੌਕੇ ‘ਤੇ ਪਹੁੰਚੇ। ਦੋਵਾਂ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਅਤੁਲ ਮਕੜ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਬੀਐਨਐਸ ਦੀ ਧਾਰਾ 106 (1), 324 (4), 324 (5) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।