ਪੰਜਾਬ ਸਰਕਾਰ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ –ਦੇਖੋ ਪੂਰੀ ਲਿਸਟ
ਨਿਊਜ਼ ਪੰਜਾਬ
ਚੰਡੀਗੜ੍ਹ, 24 ਫ਼ਰਵਰੀ,2025
ਰਾਜ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰੰਦਿਆਂ ਅਤੇ ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਾਲੰਟੀਅਰਾਂ ਨੂੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ।’ਉਨ੍ਹਾਂ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਲੰਟੀਅਰਾਂ ਨੂੰ ਵੀ ਸੰਗਠਨ ਵਿੱਚ ਜ਼ਿੰਮੇਵਾਰੀਆਂ ਅਤੇ ਸਰਕਾਰ ਵਿੱਚ ਅਹੁਦੇ ਮਿਲਣਗੇ।