ਦਿੱਲੀ ਦੇ ਰਾਊਜ਼ ਐਵੀਨਿਊ ਕੋਰਟ ਦਾ ਵੱਡਾ ਫੈਸਲਾ:1984 ਦੇ ਸਿੱਖ ਵਿਰੋਧੀ ਦੰਗਿਆਂ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
ਨਿਊਜ਼ ਪੰਜਾਬ
ਦਿੱਲੀ, 25 ਫਰਵਰੀ 2025
1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੀ ਇਕ ਹੋਰ ਘਟਨਾ ਦੇ ਮਾਮਲੇ ‘ਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋ ਸਿੱਖ ਨਾਗਰਿਕਾਂ ਦੀ ਹੱਤਿਆ ਨਾਲ ਜੁੜੇ ਮਾਮਲੇ ‘ਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਵਿਸ਼ੇਸ਼ ਅਦਾਲਤ ਨੇ ਬੀਤੇ ਦਿਨੀਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਸਜ਼ਾ ਸੁਣਾਈ। ਸੱਜਣ ਕੁਮਾਰ ਫਿਲਹਾਲ ਤਿਹਾੜ ਜੇਲ੍ਹ ‘ਚ ਬੰਦ ਹੈ।ਜ਼ਿਕਰਯੋਗ ਹੈ ਕਿ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ‘ਚ ਦੋ ਸਿੱਖ ਨਾਗਰਿਕਾਂ ਜਸਵੰਤ ਸਿੰਘ ਤੇ ਉਨ੍ਹਾਂ ਦੇ ਬੇਟੇ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਸਿੱਖਾਂ ਦਾ ਕਤਲੇਆਮ ਹੋਇਆ ਸੀ ਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਸ਼ੁਰੂਆਤ ਵਿਚ ਪੰਜਾਬੀ ਬਾਗ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ