ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ;ਕੋਟ ਮੰਗਲ ਸਿੰਘ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਨਿਊਜ਼ ਪੰਜਾਬ
ਲੁਧਿਆਣਾ ,26 ਫਰਵਰੀ 2025
ਲੁਧਿਆਣਾ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੇ ਕੋਟ ਮੰਗਲ ਸਿੰਘ ਇਲਾਕੇ ਵਿੱਚ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ। ਜਿਸ ਸਮੇਂ ਮੁਲਜ਼ਮਾਂ ਨੇ ਮੁਹੱਲੇ ਵਿੱਚ ਗੋਲੀਆਂ ਚਲਾਈਆਂ ਉਸ ਸਮੇਂ ਪੂਰੇ ਮੁਹੱਲੇ ਵਿੱਚ ਦਹਿਸ਼ਤ ਦਾ ਮਾਹੌਲ ਫੈਲ ਗਿਆ।
ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਮਿਲੀ। ਪੁਲਿਸ ਤੁਰੰਤ ਘਟਨਾ ਸਥਾਨ ਉਤੇ ਪਹੁੰਚੀ ਅਤੇ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ ਪੁਲਿਸ ਨੇ ਮੁਲਜ਼ਮਾਂ ਦੀ ਸੂਚਨਾ ਮਿਲਣ ਉਤੇ ਸ਼ੇਰਪੁਰ ਚੌਕ ਦੇ ਨਜ਼ਦੀਕ ਤੋਂ ਤਿੰਨਾਂ ਮੁਲਜ਼ਮਾਂ ਨੂੰ ਘੇਰਾ ਪਾਇਆ ਤਦ ਮੁਲਜ਼ਮ ਮੌਕੇ ਤੋਂ ਭੱਜਣ ਲੱਗੇ ਤਾਂ ਇੱਕ ਅਤੇ ਗਲੀ ਵਿੱਚ ਹੋਏ ਟੋਏ ਵਿੱਚ ਡਿੱਗਣ ਕਾਰਨ ਜ਼ਖ਼ਮੀ ਹੋ ਗਏ।
ਏਸੀਪੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵੱਲੋਂ ਪੈਸੇ ਦੇ ਲੈਣ-ਦੇਣ ਮਾਮਲੇ ਵਿੱਚ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਤਾਂ ਜੋ ਗੋਲੀਆਂ ਚੱਲਣ ਦੇ ਡਰ ਤੋਂ ਬਾਅਦ ਪਰਿਵਾਰ ਡਰ ਕੇ ਪੈਸੇ ਦੇ ਦੇਵੇ। ਏਸੀਪੀ ਨੇ ਦੱਸਿਆ ਕਿ ਜਿਨ੍ਹਾਂ ਦਾ ਆਪਸ ਵਿੱਚ ਪੈਸਿਆਂ ਦਾ ਲੈਣ-ਦੇਣ ਹੈ। ਦੋਵੇਂ ਮੁਲਜ਼ਮਾਂ ਪਹਿਲਾਂ ਹੀ ਵੱਖ-ਵੱਖ ਕੇਸਾਂ ਦੇ ਵਿੱਚ ਜੇਲ੍ਹ ਵਿੱਚ ਬੰਦ ਹਨ। ਜੇਲ੍ਹ ਵਿੱਚ ਬੈਠੇ ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਭੇਜ ਕੇ ਗੋਲੀਆਂ ਚਲਵਾਈਆਂ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ਕੋਲ ਦੇਸੀ ਪਿਸਤੌਲ ਅਤੇ ਹੋਰ ਹਥਿਆਰ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਾਰੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਉਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਜਦ ਇਨ੍ਹਾਂ ਮੁਲਜ਼ਮਾਂ ਨੇ ਗੋਲੀਆਂ ਚਲਾਉਣ ਦੀ ਸਾਰੀ ਘਟਨਾ ਨੂੰ ਅੰਜਾਮ ਦਿੱਤਾ। ਸਾਰੀ ਘਟਨਾ ਸੀਸੀਟੀਵੀ ਤਸਵੀਰਾਂ ਵਿੱਚ ਕੈਦ ਹੋ ਗਈ ਸੀ।