ਪੰਜਾਬ’ਚ ਕਾਨਵੈਂਟ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਲਾਜਮੀ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਨੋਟੀਫਿਕੇਸ਼ਨ
ਨਿਊਜ਼ ਪੰਜਾਬ:26 ਫਰਵਰੀ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਚ ਵੱਖ-ਵੱਖ ਕੇਂਦਰੀ ਸਿੱਖਿਆ ਬੋਰਡਾਂ ਤਹਿਤ ਚੱਲ ਰਹੇ ਕੋਨਵੈਂਟ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਜਰੂਰੀ ਵਿਸ਼ੇ ਵਜੋਂ ਪੜਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਿਕ ਫੈਸਲਾ ਕਰ ਦਿੱਤਾ ਗਿਆ ਹੈ । ਹੁਣ ਹਰ ਇੱਕ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਜੋਂ ਪੜਾਉਣਾ ਪਵੇਗਾ।
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਦਿੱਤੀ। ਸਿੱਖਿਆ ਮੰਤਰੀ ਸੀਬੀਐਸਈ ਵੱਲੋਂ ਪੰਜਾਬੀ ਨੂੰ ਬਾਹਰ ਰੱਖਣ ਦੇ ਜਾਰੀ ਕੀਤੇ ਗਏ ਡਰਾਫਟ ਤੇ ਫਿਰ ਬਾਅਦ ਵਿੱਚ ਵਾਪਸ ਲਏ ਗਏ ਬਿਆਨ ਤੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਰਹੇ ਸਨ