ਮੁੱਖ ਖ਼ਬਰਾਂਪੰਜਾਬ

ਪੰਜਾਬ ਵਿੱਚ NHAI ਦਾ ਇੱਕ ਹੋਰ ਪ੍ਰੋਜੈਕਟ ਰੁਕਿਆ;ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਇੱਕ ਪ੍ਰੋਜੈਕਟ ਰੱਦ

ਨਿਊਜ਼ ਪੰਜਾਬ

27 ਫਰਵਰੀ 2025

ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (NHAI) ਨੇ ਪੰਜਾਬ ਵਿੱਚ ਆਪਣਾ ਇੱਕ ਹੋਰ ਪ੍ਰੋਜੈਕਟ ਰੋਕ ਦਿੱਤਾ ਹੈ। ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸਵੇਅ ‘ਤੇ ਤਰਨਤਾਰਨ ਦੇ ਧੂੰਢਾ ਪਿੰਡ ਤੋਂ ਅੰਮ੍ਰਿਤਸਰ ਦੇ ਮਾਨਵਾਲਾ ਤੱਕ ਦੇ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਦਿੱਤਾ ਸੀ ਉਸ ਨੂੰ ਕੰਪਨੀ ਨੇ ਰੱਦ ਕਰ ਦਿੱਤਾ ਗਿਆ ਹੈ।

ਦਰਅਸਲ 1071 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਰੋਕ ਦਿੱਤਾ ਗਿਆ ਹੈ ਕਿਉਂਕਿ ਇੱਥੇ ਬਣਨ ਵਾਲੇ ਐਕਸਪ੍ਰੈਸਵੇਅ ਦੇ ਹਿੱਸੇ ਲਈ ਜ਼ਮੀਨ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਗਈ ਹੈ, ਜਿਸ ਕਾਰਨ ਟੈਂਡਰ ਰੱਦ ਕਰ ਦਿੱਤਾ ਗਿਆ ਹੈ। ਠੇਕਾ ਲੈਣ ਵਾਲੀ ਕੰਪਨੀ ਨੇ ਇਹ ਜਾਣਕਾਰੀ ਸਟਾਕ ਐਕਸਚੇਂਜ ਨੂੰ ਦਿੱਤੀ ਹੈ। ਇਹ ਜਾਣਕਾਰੀ ਉਸੇ ਪੱਤਰ ਤੋਂ ਪ੍ਰਾਪਤ ਹੋਈ ਸੀ। ਇਹ ਪ੍ਰੋਜੈਕਟ 1071 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਸੂਬੇ ਦੇ 15 ਵੱਡੇ ਹਾਈਵੇਅ ਪ੍ਰਾਜੈਕਟ ਜਿਨ੍ਹਾਂ ਦੀ ਕੁੱਲ ਲੰਬਾਈ 604 ਕਿਲੋਮੀਟਰ ਹੈ, ਨੂੰ ਰੋਕ ਦਿੱਤਾ ਗਿਆ ਸੀ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਅਜੇ 103 ਕਿਲੋਮੀਟਰ ਜ਼ਮੀਨ ਐਕੁਆਇਰ ਕਰਨੀ ਸੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਵੀ ਸ਼ਾਮਲ ਹੈ, ਜੋ ਭਾਰਤਮਾਲਾ ਪ੍ਰਾਜੈਕਟ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ।