ਸੀ-ਪਾਈਟ ਕੈਂਪ : ਲੁਧਿਆਣਾ ‘ਚ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਟਰਾਇਲ ਸ਼ੁਰੂ – ਪਾਸ ਨੌਜਵਾਨਾਂ ਨੂੰ ਤਿੰਨ ਮਹੀਨੇ ਦੀ ਮੁਫ਼ਤ ਟ੍ਰੇਨਿੰਗ ਮਿਲੇਗੀ
ਨਿਊਜ਼ ਪੰਜਾਬ
ਲੁਧਿਆਣਾ, 27 ਫਰਵਰੀ – ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕੋਟਲਾ ਦੇ ਨੌਜਵਾਨਾਂ ਲਈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਦੀ ਟ੍ਰੇਨਿੰਗ ਲਈ ਭਲਕੇ 28 ਫਰਵਰੀ ਤੋਂ ਟਰਾਇਲ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀ ਭਰਤੀ ਲਈ ਆਨਲਾਈਨ ਫਾਰਮ 21 ਫਰਵਰੀ ਤੋਂ 13 ਮਾਰਚ 2025 ਤੱਕ ਭਰੇ ਜਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਲਈ ਚਲਾਈ ਜਾ ਰਹੀ ਟ੍ਰੇਨਿੰਗ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਨੌਜਵਾਨ ਭਰਤੀ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿੱਦਿਅਕ ਯੋਗਤਾਂ 10ਵੀ, 12ਵੀ ਅਤੇ ਉੱਚ ਵਿੱਦਿਅਕ ਸਾਰੇ ਸਰਟੀਫਿਕੇਟਾਂ ਅਤੇ ਆਨਲਾਈਨ ਫਾਰਮ ਅਤੇ ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋਆਂ ਸ਼ਾਮਲ ਹਨ, ਨਾਲ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ ਵਿਖੇ ਸੰਪਰਕ ਕਰ ਸਕਦੇ ਹਨ। ਭਰਤੀ ਲਈ ਉਮਰ ਸੀਮਾ 18 ਤੋਂ 28 ਸਾਲ ਨਿਰਧਾਰਿਤ ਕੀਤੀ ਗਈ ਹੈ।
ਟਰਾਇਲ ਵਿੱਚ ਪਾਸ ਹੋਏ ਯੁਵਕ ਨੂੰ ਤਿੰਨ ਮਹੀਨੇ ਲਈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਲਈ ਟ੍ਰੇਨਿੰਗ, ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 78885- 86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।